Punjab
15 ਅਗਸਤ ਤੋਂ ਪਹਿਲਾਂ ਭਿੱਖੀਵਿੰਡ ਮਿਲੇ ਪਾਕਿਸਤਾਨੀ ਗੁਬਾਰੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ
ਤਰਨ ਤਾਰਨ : ਆਜ਼ਾਦੀ ਦਿਵਸ ਤੋਂ ਪਹਿਲਾਂ ਅੱਤਵਾਦੀ ਗਤੀਵਿਧੀਆਂ ਵਧ ਰਹੀਆਂ ਹਨ। ਦਰਅਸਲ, ਅੱਜ ਭਿੱਖੀਵਿੰਡ ਨੇੜਲੇ ਪਿੰਡ ਬਲੇਅਰ (Blair village) ਵਿੱਚ 60 ਦੇ ਕਰੀਬ ਪਾਕਿਸਤਾਨੀ ਗੁਬਾਰੇ ਮਿਲੇ ਹਨ। ਡੀਐਸਪੀ ਲਖਬੀਰ ਸਿੰਘ ਅਤੇ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਗੁਬਾਰੇ ਨੰਬਰਦਾਰ ਕਰਤਾਰ ਸਿੰਘ ਦੇ ਖੇਤਾਂ ਦੇ ਨੇੜੇ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਗੁਬਾਰੇ ਪਾਕਿਸਤਾਨ ਤੋਂ ਆਏ ਸਨ, ਜਿਨ੍ਹਾਂ ‘ਤੇ ’14 ਅਗਸਤ ਮੁਬਾਰਕ’ ਅਤੇ ‘ਹਾਰਟ ਆਫ ਪਾਕਿਸਤਾਨ’ ਲਿਖਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਬਾਰੇ ਦੀ ਜਾਂਚ ਕੀਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਰਿਹਾਇਸ਼ੀ ਇਲਾਕੇ ਰਣਜੀਤ ਐਵੇਨਿਊ ਵਿੱਚ ਇੱਕ ਘਰ ਦੇ ਬਾਹਰ ਗ੍ਰਨੇਡ ਮਿਲੇ ਸਨ। ਹੈਂਡ ਗ੍ਰਨੇਡ ਬਾਰੇ ਸੂਚਨਾ ਮਿਲਣ ‘ਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਡੀਸੀਪੀ ਪਰਮਿੰਦਰ ਸਿੰਘ ਭੰਡਾਲ ਅਤੇ ਡੀਪੀਸੀ ਮੁਖਵਿੰਦਰ ਸਿੰਘ ਵੱਡੀ ਗਿਣਤੀ ਵਿੱਚ ਪੁਲਿਸ ਫੋਰਸਾਂ ਸਮੇਤ ਮੌਕੇ’ ਤੇ ਪਹੁੰਚੇ। ਬੰਬ ਨਿਰੋਧਕ ਦਸਤੇ ਨੇ ਗ੍ਰੇਨੇਡ ਨੂੰ ਸ਼ਹਿਰ ਤੋਂ ਦੂਰ ਹਟਾਇਆ।