Politics
Punjab Election 2022 : ਭਲਕੇ ਪੰਜਾਬ ਦੌਰੇ ‘ਤੇ ਆਉਣਗੇ ਕੇਜਰੀਵਾਲ

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਇਸ ਦੌਰਾਨ ਕੇਜਰੀਵਾਲ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਮਿਲਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਸੇਵਾ ਸਿੰਘ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿੱਚ ਮਿਲਣਗੇ।
ਹੁਣ ਪਾਰਟੀ ਇੰਚਾਰਜ ਰਾਘਵ ਚੱਢਾ ਨੇ ਆਪਣੇ ਟਵਿੱਟਰ ਤੋਂ ਜਾਣਕਾਰੀ ਸਾਂਝੀ ਕੀਤੀ ਹੈ ਕਿ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਯਾਨੀ 26 ਅਗਸਤ ਨੂੰ ਪੰਜਾਬ ਦੇ ਗੁਰਦਾਸਪੁਰ ਆ ਰਹੇ ਹਨ।
ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ @ArvindKejriwal ਜੀ ਕੱਲ੍ਹ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ ਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।
ਇਸ ਦੌਰੇ ਕਰਕੇ ਕਿਆਸ ਲਗਾਏ ਜਾ ਰਹੇ ਹਨ ਕਿ ਹੋ ਸਕਦਾ ਹੈ ਕਿ ਆਪ ਕਨਵੀਨਰ ਕੇਜਰੀਵਾਲ ਪਾਰਟੀ ਵੱਲੋਂ ਸੀਐਮ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਵੀ ਕਰ ਦੇਣ।