Connect with us

Punjab

ਮਾਲੀ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਦਰਜ ਹੋਈ FIR

Published

on

FIR.jpg1

ਚੰਡੀਗੜ੍ਹ : ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਕਸ਼ਮੀਰ ਮੁੱਦੇ ‘ਤੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਵਿਚ ਘਮਾਸਾਨ ਮਚਿਆ ਹੋਇਆ ਸੀ । ਜਿਸ ਤੋਂ ਬਾਅਦ ਅੱਜ ਮਾਲੀ ਵੱਲੋਂ ਅਸਤੀਫਾ ਦੇ ਦਿੱਤਾ ਗਿਆ। ਪਰ ਵਿਵਾਦ ਅਜੇ ਖਤਮ ਨਹੀਂ ਹੋਇਆ ਹੈ,ਮਾਲੀ ਲਈ ਇਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਮਾਲੀ ਵਿਰੁੱਧ ਪੁਲਸ ’ਚ ਸ਼ਿਕਾਇਤ ਦਰਜ ਕਰਵਾਈ ਹੈ। ਸਿੰਘ ਨੇ ਮਾਲੀ ਵਿਰੁੱਧ ਇਹ ਸ਼ਿਕਾਇਤ ਕਸ਼ਮੀਰ ਨੂੰ ਵੱਖ ਦੇਸ਼ ਕਹਿਣ ਕਰ ਕੇ ਕਰਵਾਈ ਹੈ। ਆਰ.ਪੀ. ਸਿੰਘ ਨੇ ਟਵੀਟ ਕਰ ਕੇ ਦੱਸਿਆ,‘‘ਮੈਂ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਕਸ਼ਮੀਰ ਨੂੰ ਵੱਖ ਦੇਸ਼ ਕਹਿਣ ਲਈ ਪੁਲਸ ’ਚ ਸ਼ਿਕਾਇਤ ਦਰਜ ਕਰਵਾਈ ਹੈ।

ਦੱਸਣਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਜੰਮੂ-ਕਸ਼ਮੀਰ, ਪਾਕਿਸਤਾਨ ਅਤੇ ਤਾਲਿਬਾਨ ਨੂੰ ਲੈ ਕੇ ਵਿਵਾਦਤ ਪੋਸਟਾਂ ਪਾਉਣ ਤੋਂ ਬਾਅਦ ਲਗਾਤਾਰ ਵਿਵਾਦਾਂ ਵਿਚ ਸਨ। ਮਾਲੀ ਨੇ ਕਥਿਤ ਤੌਰ ’ਤੇ ਦਾਅਵਾ ਕੀਤਾ ਸੀ ਕਿ ਕਸ਼ਮੀਰ, ਕਸ਼ਮੀਰੀ ਲੋਕਾਂ ਦਾ ਦੇਸ਼ ਹੈ। ਮਾਲਵਿੰਦਰ ਸਿੰਘ ਕਾਰਨ ਭਾਜਪਾ ਨੇ ਵੀ ਕਾਂਗਰਸ ’ਤੇ ਹਮਲਾ ਬੋਲਿਆ ਸੀ। ਜਿਸ ਕਾਰਨ ਕਾਂਗਰਸ ਨੇ ਮਾਲੀ ਨੂੰ ਹਟਾਉਣ ਦੀ ਗੱਲ ਕਹੀ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਪੂਰੀ ਪਾਰਟੀ ਅਤੇ ਰਾਜ ਨੂੰ ਉਨ੍ਹਾਂ ਦੇ ਬਿਆਨਾਂ ’ਤੇ ਇਤਰਾਜ਼ ਹੈ। ਜੰਮੂ ਕਸ਼ਮੀਰ ’ਤੇ ਪਾਰਟੀ ਦੀ ਇਕ ਲਾਈਨ ਹੈ- ਇਹ ਭਾਰਤ ਦਾ ਹਿੱਸਾ ਹੈ।