Uncategorized
ਅਣਪਛਾਤੇ ਨੌਜਵਾਨਾਂ ਵੱਲੋਂ ਦਿਨ ਦਿਹਾੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਗੜ੍ਹਸ਼ੰਕਰ ਦੇ ਵਾਰਡ ਨੰਬਰ 13 ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਜਦੋ ਅੱਜ ਕੁਝ ਅਣਪਛਾਤੇ ਨੌਜਵਾਨਾਂ ਨੇ ਇੱਕ ਘਰ ਵਿੱਚ ਦਾਖਲ ਹੋਕੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (28) ਪੁੱਤਰ ਚਰਨਜੀਤ ਸਿੰਘ ਅੱਜ ਪਰਿਵਾਰਕ ਮੈਬਰਾਂ ਨਾਲ ਅਪਣੇ ਘਰ ਵਿੱਚ ਹੀ ਮੌਜੂਦ ਸੀ। ਤਾਂ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਉਸ ਦੇ ਘਰ ਅੰਦਰ ਦਾਖਲ ਹੋਕੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਗਿਆ। ਗੰਭੀਰ ਰੂਪ ਵਿਚ ਜਖਮੀ ਹੋਏ ਗੁਰਪ੍ਰੀਤ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਚ ਇਲਾਜ ਲਈ ਲਿਆਂਦਾ ਗਿਆ।
ਜਿਥੇ ਉਸ ਦੀ ਨਾਜ਼ੁਕ ਹਾਲਤ ਵੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਪਰ ਰਾਸਤੇ ਵਿੱਚ ਹੀ ਉਕਤ ਨੌਜਵਾਨ ਨੇ ਦਮ ਤੋੜ ਦਿੱਤਾ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।