National
1984 ਦੰਗਿਆਂ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਸਿੰਘ ਨੂੰ ਲੱਗਿਆ ਵੱਡਾ ਝਟਕਾ
ਨਵੀਂ ਦਿੱਲੀ : ਦਿੱਲੀ ਵਿੱਚ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਡਾਕਟਰੀ ਅਧਾਰਾਂ ‘ਤੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸੀਬੀਆਈ ਵੱਲੋਂ ਦਾਇਰ ਕੀਤੀ ਗਈ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਆਪਣਾ ਫੈਸਲਾ ਸੁਣਾਇਆ।
ਸੀਬੀਆਈ ਨੇ ਮੈਡੀਕਲ ਰਿਪੋਰਟ ਵਿੱਚ ਕਿਹਾ ਕਿ ਸੱਜਣ ਕੁਮਾਰ ਦੀ ਸਿਹਤ ਸਥਿਰ ਹੈ। ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਠੀਕ ਹੋ ਰਿਹਾ ਹੈ। ਸੀਬੀਆਈ ਨੇ ਕਿਹਾ ਕਿ ਸੱਜਣ ਕੁਮਾਰ ਦੇ ਵਕੀਲ ਨੇ ਦੱਸਿਆ ਹੈ ਕਿ ਉਹ ਮੇਦਾਂਤਾ ਵਿਖੇ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਇਕੱਲੇ ਨਹੀਂ ਹਨ ਜਿਨ੍ਹਾਂ ਨੂੰ ਵਿਸ਼ੇਸ਼ ਇਲਾਜ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਗੰਭੀਰ ਅਪਰਾਧ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਹ ਜੇਲ੍ਹ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਆਪਣਾ ਇਲਾਜ ਕਰਵਾ ਸਕਦਾ ਹੈ।