Governance
ਭਗਵੰਤ ਮਾਨ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਉਮੀਦਵਾਰ ਐਲਾਨਣ ਲਈ ‘ਆਪ’ ਅੰਦਰ ਦਬਾਅ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਐਲਾਨ ਦੇ ਲਗਭਗ ਦੋ ਮਹੀਨਿਆਂ ਬਾਅਦ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ਅਤੇ ਰਾਜ ਦਾ ਵਸਨੀਕ ਹੋਵੇਗਾ, ਲੀਡਰਸ਼ਿਪ ‘ਤੇ ਦਬਾਅ ਵਧ ਰਿਹਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣਾ। ਇਸ ਬਾਰੇ ਮਾਨ ਖੁੱਲ਼੍ਹ ਕੇ ਕੁੱਝ ਨਹੀਂ ਬੋਲ ਰਹੇ ਪਰ ਇਸ ਤਰ੍ਹਾਂ ਜਾਪ ਰਿਹਾ ਹੈ ਜਿਵੇਂ ਉਨ੍ਹਾਂ ਨੇ ਆਪਣੇ ਆਪ ਨੂੰ ਵਰਕਰਾਂ ਦੀ ਪਹਿਲੀ ਪਸੰਦ ਸਾਬਤ ਕਰਨ ਉਤੇ ਟਿੱਲ ਲਾਇਆ ਹੋਇਆ ਹੈ। ਚਰਚਾ ਹੈ ਕਿ ਮਾਨ ਪਿਛਲੇ ਕੁਝ ਦਿਨ ਤੋਂ ਹਾਈਕਮਾਨ ਤੋਂ ਨਰਾਜ਼ ਦੱਸੇ ਜਾ ਰਹੇ ਹਨ। ਖਾਸਕਰ ਸੇਵਾ ਸਿੰਘ ਸੇਖਵਾਂ ਦੀ ਪਾਰਟੀ ਵਿਚ ਸ਼ਮੂਲੀਅਤ ਪਿੱਛੋਂ ਉਨ੍ਹਾਂ ਦੀਆਂ ਸਰਗਰਮੀਆਂ ਕਾਫੀ ਘਟੀਆਂ ਹਨ, ਪਰ ਪਾਰਟੀ ਦੇ ਆਗੂ ਇਸ ਤੋਂ ਇਨਕਾਰ ਕਰ ਰਹੇ ਹਨ।
ਪਿਛਲੇ ਦਿਨੀਂ ਅੰਮ੍ਰਿਤਸਰ ਦੀ ਫੇਰੀ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਲਈ ਕਿਸੇ ਸਿੱਖ ਚਿਹਰੇ ਦੀ ਚੋਣ ਕਰਨ ਦਾ ਐਲਾਨ ਕੀਤਾ ਸੀ। ਉਸ ਦਿਨ ਤੋਂ ਲੈ ਕੇ ਸਿਆਸੀ ਹਲਕਿਆਂ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਕਿਆਸਰਾਈਆਂ ਲੱਗ ਰਹੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਪਾਰਟੀ ਵਰਕਰਾਂ ਦੇ ਨਾਮ ਉਤੇ ਇਕ ਮੁਹਿੰਮ ਚਲਾਈ ਹੋਈ ਹੈ। ਜਿਸ ਵਿਚ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ਲਈ ਆਵਾਜ਼ ਚੁੱਕੀ ਜਾ ਰਹੀ ਹੈ। ਇਸ ਸਬੰਧੀ ਪੋਸਟਰ ਵੀ ਛਪਵਾਏ ਜਾ ਹਨ ਹਨ।
ਪੋਸਟਰਾਂ ਵਿਚ ਲਿਖਿਆ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦੇ ਹੱਕ ਵਿਚ ਲੁਧਿਆਣਾ ਤੇ ਚੰਡੀਗੜ੍ਹ ਤੱਕ 4 ਤੋਂ 7 ਸਤੰਬਰ ਤੱਕ ਪੈਦਲ ਮਾਰਚ ਕੀਤਾ ਜਾਵੇਗੀ। ਭਗਵੰਤ ਮਾਨ ਪਾਰਟੀ ਤੋਂ ਨਾਰਾਜ਼ ਹੋਣ ਜਾਂ ਨਾ ਪਰ ਉਹ ਪਿਛਲੇ ਕਈ ਦਿਨਾਂ ਤੋਂ ਇੱਥੇ ਸੰਗਰੂਰ ਆਪਣੀ ਰਿਹਾਇਸ਼ ਵਿੱਚ ਹੀ ਮੌਜੂਦ ਹਨ, ਜਿੱਥੇ ਰੋਜ਼ਾਨਾ ਪਾਰਟੀ ਵਰਕਰਾਂ ਦਾ ਤਾਂਤਾ ਲੱਗਿਆ ਰਹਿੰਦਾ ਹੈ। ਇਸ ਤੋਂ ਇਲਾਵਾ ਵਰਕਰਾਂ ਵੱਲੋਂ ਵੀ ਇਕੱਠ ਕੀਤੇ ਜਾ ਰਹੇ ਹਨ।