Connect with us

Punjab

ਪੰਜਾਬ ਦੇ ਸਾਬਕਾ IPS ਇਕਬਾਲ ਸਿੰਘ ਲਾਲਪੁਰਾ ਬਣੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ

Published

on

iqbal singh.jpg1

ਚੰਡੀਗੜ੍ਹ : ਪੰਜਾਬ ਦੇ ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਲਾਲਪੁਰਾ ਨੂੰ ਵਧਾਈ ਦਿੰਦੇ ਹੋਏ, ਭਾਜਪਾ ਦੇ ਬੁਲਾਰੇ ਆਰ ਪੀ ਸਿੰਘ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ, ਜਿਨ੍ਹਾਂ ਨੇ ਤੁਹਾਨੂੰ ਇਸ ਯੋਗ ਸਨਮਾਨ ਦੇਣ ਲਈ ਚੁਣਿਆ।

ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਲਾਲਪੁਰਾ ਭਾਜਪਾ ਦੇ ਬੁਲਾਰੇ ਦੀ ਭੂਮਿਕਾ ਨਿਭਾ ਰਹੇ ਸਨ। 1992 ਵਿੱਚ ਘੱਟ ਗਿਣਤੀ ਕਮਿਸ਼ਨ ਨੂੰ ਵਿਧਾਨਿਕ ਸ਼ਕਤੀ ਮਿਲਣ ਤੋਂ ਬਾਅਦ ਲਾਲਪੁਰਾ ਇਸਦੇ ਚੇਅਰਮੈਨ ਬਣਨ ਵਾਲੇ ਦੂਜੇ ਸਿੱਖ ਹਨ।