Punjab
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਧਾਰਮਿਕ ਸਥਾਨਾਂ ‘ਤੇ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
ਪਟਿਆਲਾ : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼-ਪੈਟਰੋਲ ਅੇਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸਮੂਹ ਧਾਰਮਿਕ ਸਥਾਨਾਂ ‘ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 2 ਨਵੰਬਰ 2021 ਤੱਕ ਲਾਗੂ ਰਹਿਣਗੇ।