Punjab
ਜ਼ਿਲ੍ਹੇ ਵਿੱਚ ਜਨਤਕ ਥਾਵਾਂ ‘ਤੇ ਅਸਲਾ, ਵਿਸਫੋਟਕ ਅਤੇ ਤੇਜਧਾਰ ਹਥਿਆਰ ਲੈ ਕੇ ਜਾਣ ‘ਤੇ ਮਨਾਹੀ ਦੇ ਹੁਕਮ ਜਾਰੀ
ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜਾਂ, ਤੇਜਧਾਰ ਹਥਿਆਾਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 2 ਨਵੰਬਰ 2021 ਤੱਕ ਲਾਗੂ ਰਹਿਣਗੇ। ਇਹ ਹੁਕਮ ਅੰਗਹੀਣ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ ਲਾਗੂ ਨਹੀਂ ਹੋਵੇਗਾ।