Punjab
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਸੌਪਿਆਂ ਅਸਤੀਫਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੌਂਪ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ ਅਤੇ ਆਪਣੇ ਮੰਤਰੀ ਮੰਡਲ ਸਮੇਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਹੁਣ ਤੋਂ ਕੁਝ ਮਿੰਟਾਂ ਵਿੱਚ ਰਾਜ ਭਵਨ ਗੇਟ ‘ਤੇ ਮੀਡੀਆ ਨੂੰ ਸੰਬੋਧਨ ਕਰਨਗੇ।
Continue Reading