Connect with us

News

ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

Published

on

ਚੰਡੀਗੜ੍ਹ, 8 ਅਕਤੂਬਰ:
ਸੂਬੇ ਦੇ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਟਰਾਂਸਪੋਰਟ ਵਿਭਾਗ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬਿਨਾਂ ਟੈਕਸ ਤੋਂ ਚਲ ਰਹੀਆਂ ਪ੍ਰਾਈਵੇਟ ਕੰਪਨੀਆਂ ਦੀਆਂ 5 ਹੋਰ ਬੱਸਾਂ ਜ਼ਬਤ ਕਰ ਲਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਸ੍ਰੀ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਆਰ.ਟੀ.ਏ. ਦਫ਼ਤਰ ਫ਼ਿਰੋਜ਼ਪੁਰ ਦੇ ਉਡਣ ਦਸਤੇ ਨੇ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਇਨ੍ਹਾਂ ਪੰਜ ਬੱਸਾਂ ਨੂੰ ਬਿਨਾਂ ਟੈਕਸ ਤੋਂ ਚੱਲਦਿਆਂ ਪਾਇਆ, ਜਿਨ੍ਹਾਂ ਵਿੱਚ ਨਿਊ ਦੀਪ ਬੱਸ ਸਰਵਿਸ ਦੀਆਂ ਦੋ ਬੱਸਾਂ, ਨਾਗਪਾਲ ਬੱਸ ਸਰਵਿਸ ਦੀ ਇੱਕ ਬੱਸ, ਰਾਜ ਬੱਸ ਸਰਵਿਸ ਦੀ 1 ਬੱਸ ਅਤੇ ਜੁਝਾਰ ਬੱਸ ਸਰਵਿਸ ਦੀ ਇੱਕ ਬੱਸ ਸ਼ਾਮਲ ਹੈ।

ਇਸੇ ਦੌਰਾਨ ਟਰਾਂਸਪੋਰਟ ਵਿਭਾਗ ਵਿੱਚ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿੱਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।