Connect with us

punjab

ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ-ਪਰਗਟ ਸਿੰਘ

Published

on

Pargat Singh

ਉਚੇਰੀ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਏਡਿਡ ਕਾਲਜਾਂ ਦੀ ਮੈਨੇਜਮੈਂਟ ਨੂੰ ਵਾਜਬ ਪ੍ਰਸ਼ਾਸਕੀ ਤੇ ਵਿੱਤੀ ਮੰਗਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ

ਚੰਡੀਗੜ੍ਹ, ਅਕਤੂਬਰ : ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦਾ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਬਹੁਤ ਯੋਗਦਾਨ ਹੈ। ਇਸ ਖੇਤਰ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ। ਇਹ ਗੱਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਪਰਗਟ ਸਿੰਘ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਗੈਰ-ਸਰਕਾਰੀ ਏਡਿਡ ਕਾਲਜਾਂ ਦੀ ਮੈਨੇਜਮੈਂਟਾਂ ਦੀ ਫੈਡਰੇਸ਼ਨ ਨਾਲ ਮੀਟਿੰਗ ਦੌਰਾਨ ਕਹੀ।

ਸ.ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਸਰਕਾਰੀ ਸੰਸਥਾਵਾਂ ਦੇ ਨਾਲ-ਨਾਲ ਲੰਬੇ ਸਮੇਂ ਤੋਂ ਚੱਲ ਰਹੀਆਂ ਕਈ ਵਿਦਿਅਕ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿੱਥੋਂ ਸੂਬੇ ਦੇ ਨੌਜਵਾਨਾਂ ਨੇ ਉੱਚ ਸਿੱਖਿਆ ਹਾਸਲ ਕਰ ਕੇ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਨ੍ਹਾਂ ਵਿੱਚੋਂ ਕਈ ਸੰਸਥਾਵਾਂ ਤਾਂ ਇਕ ਸਦੀ ਤੋਂ ਵੀ ਪੁਰਾਣੀਆਂ ਹਨ। ਸੂਬਾ ਸਰਕਾਰ ਇਨ੍ਹਾਂ ਸੰਸਥਾਵਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਵਚਨਬੱਧ ਹੈ। ਫੈਡਰੇਸ਼ਨ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਰੱਖੀਆਂ ਬਹੁਤੀਆਂ ਮੰਗਾਂ ਪ੍ਰਸ਼ਾਸਕੀ ਤੇ ਵਿੱਤੀ ਮਾਮਲਿਆਂ ਨਾਲ ਸਬੰਧਤ ਸਨ ਜਿਨ੍ਹਾਂ ਉਤੇ ਉਚੇਰੀ ਸਿੱਖਿਆ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਸਭ ਵਾਜਬ ਮੰਗਾਂ ਨੂੰ ਹੱਲ ਕਰਨ ਲਈ ਇਸ ਉਤੇ ਸਕਰਾਤਮਕ ਰਵੱਈਆ ਅਪਣਾਉਂਦੇ ਹੋਏ ਇਸ ਦਾ ਹੱਲ ਕੱਢਿਆ ਜਾਵੇਗਾ।

Continue Reading