Connect with us

Punjab

ਨਵਜੋਤ ਸਿੱਧੂ ਨੇ ਬੁਲਾਈ ਸਕਰੀਨਿੰਗ ਕਮੇਟੀ ਦੀ ਮੀਟਿੰਗ

Published

on

Navjot Singh Sidhu

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪੰਜਾਬ ਕਾਂਗਰਸ ਦੀਆਂ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸਕਰੀਨਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਸਿੱਧੂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਅਤੇ ਅਗਲੇ ਦੋ ਦਿਨਾਂ ਦੀ ਮੀਟਿੰਗ ਦਾ ਸਮਾਂ ਵੀ ਸਾਂਝਾ ਕੀਤਾ ਹੈ ਅਤੇ ਨਾਲ ਹੀ ਸਾਰੇ ਮੈਂਬਰਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਸਿੱਧੂ ਨੇ ਟਵੀਟ ਕਰਕੇ ਲਿਖਿਆ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਹੇਠ ਲਿਖੇ ਦਿਨ ਬੁਲਾਈ ਗਈ ਹੈ।

16 ਦਸੰਬਰ – ਸ਼ਾਮ 5 ਵਜੇ ਤੋਂ ਸ਼ਾਮ 8:30 ਵਜੇ ਤੱਕ
17 ਅਤੇ 18 ਦਸੰਬਰ – ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ
ਸਾਰਿਆਂ ਨੂੰ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਜਾਂਦੀ ਹੈ!