Punjab
ਮੁੱਖ ਮੰਤਰੀ ਮੋਰਿੰਡਾ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕਰਕੇ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ

ਚਮਕੌਰ ਸਾਹਿਬ,
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪਿੰਡਾਂ ਵਿਚੋਂ ਹੁੰਦੇ ਹੋਏ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸ਼ਹੀਦੀ ਜੋੜ ਮੇਲ ਦੇ ਮੌਕੇ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ।
ਇਸ ਪੈਦਲ ਯਾਤਰਾ ਦੌਰਾਨ ਮੁੱਖ ਮੰਤਰੀ ਚੰਨੀ ਜਦੋਂ ਆਪਣੇ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਲੰਘ ਰਹੇ ਸਨ ਤਾਂ ਵੱਡੀ ਗਿਣਤੀ ਵਿਚ ਸੰਗਤ ਨਾਲ ਜੁੜਦੀ ਗਈ। ਇਸ ਮੌਕੇ ਬਜ਼ੁਰਗ, ਔਰਤਾਂ ਅਤੇ ਬੱਚਿਆਂ ਨੂੰ ਮੁੱਖ ਮੰਤਰੀ ਥਾਂ ਥਾਂ ‘ਤੇ ਰੁਕ ਰੁਕ ਕੇ ਮਿਲੇ। ਬੀਤੇ ਕਈ ਸਾਲਾਂ ਤੋਂ ਉਹ ਪਹਿਲੇ ਦਿਨ ਜਦੋਂ ਸ਼ਹੀਦੀ ਜੋੜ ਮੇਲ ਸ੍ਰੀ ਚਮਕੌਰ ਸਾਹਿਬ ਪਹੁੰਚਦਾ ਹੈ ਤਾਂ ਗੁਰਦੁਆਰਾ ਕਤਲਗੜ੍ਹ ਸਾਹਿਬ ਨਤਮਸਤਕ ਹੋਣ ਲਈ ਉਹ ਪੈਦਲ ਯਾਤਰਾ ਕਰਦੇ ਹਨ।