Connect with us

punjab

ਰਾਣਾ ਗੁਰਜੀਤ ਸਿੰਘ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ ਪੱਤਰ ਸੌਂਪੇ

Published

on

Rana Gurjit Singh

ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ; ਪ੍ਰਤੀਬੱਧਤਾ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ

ਚੰਡੀਗੜ੍ਹ, 28 ਦਸੰਬਰ : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ ਪੱਤਰ ਸੌਂਪੇ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸਾਦੇ ਸਮਾਰੋਹ ਵਿੱਚ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 27 ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 27 ਅਧਿਕਾਰੀਆਂ ਨੂੰ ਵੱਖ ਵੱਖ ਅਹੁਦਿਆਂ ‘ਤੇ ਪਦੁਉਂਨਤੀਆਂ ਲਈ ਪੱਤਰ ਸੌਂਪੇ ਗਏ।

ਵਰਣਨਯੋਗ ਹੈ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ‘ਚ 1 ਭੂਮੀ ਪਾਲ, 3 ਉਪ ਮੰਡਲ ਭੂਮੀ ਰੱਖਿਆ ਅਫਸਰ ਅਤੇ 23 ਭੂਮੀ ਰੱਖਿਆ ਅਫਸਰ ਨੂੰ ਤਰੱਕੀ ਦਿੱਤੀ ਗਈ ਹੈ, ਜਦਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 8 ਨੂੰ ਬਤੌਰ ਮੁਖੀ ਵਿਭਾਗ ਕੰਪਿਊਟਰ ਇੰਜੀਨੀਅਰਿੰਗ ਵਿਭਾਗ, 10 ਨੂੰ ਬਤੌਰ ਮੁਖੀ ਵਿਭਾਗ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਅਤੇ 9 ਨੂੰ ਬਤੌਰ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਤਰੱਕੀ ਦਿੱਤੀ ਗਈ ਹੈ।

ਪਦਉਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦੀ ਪਦੁਨਤੀ ਸਮੇ ਸਿਰ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਉਨ੍ਹਾ ਦਾ ਉਤਸ਼ਾਹ ਵਿਚ ਵਧਦਾ ਹੈ। ਉਨ੍ਹਾਂ ਪਦਉਨਤ ਹੋਏ ਅਧਿਕਾਰੀਆਂ ਨੂੰ ਆਪਣੀ ਜਿੰਮੇਵਾਰੀ ਨੂੰ ਰਾਜ ਪ੍ਰਤੀ ਹੋਰ ਸਮਰਪਿਤ ਹੋ ਕੇ ਨਿਭਾਉਣ ਲਈ ਕਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਪਦਉਨਤ ਹੋਏ ਅਧਿਕਾਰੀ ਪੰਜਾਬ ਦੀ ਬੇਹਤਰੀ ਲਈ ਕੰਮ ਕਰਨਗੇ ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਗਰਗ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਰਾਹੁਲ ਗੁਪਤਾ, ਪੀ. ਟੀ. ਯੂ. ਦੇ ਵੀ.ਸੀ. ਸ੍ਰੀ ਜਸਪ੍ਰੀਤ ਗਿੱਲ ਮੁੱਖ ਭੂਮੀ ਪਾਲ ਪੰਜਾਬ, ਸ. ਮੋਹਿੰਦਰ ਸਿੰਘ, ਮੰਡਲ ਭੂਮੀ ਰੱਖਿਆ ਅਫਸਰ ਸ੍ਰੀ ਜੀ. ਐਸ. ਢਿੱਲੋਂ, ਵਧੀਕ ਡਾਇਰੈਕਟਰ ਸ. ਮੋਹਨਵੀਰ ਸਿੰਘ, ਡਿਪਟੀ ਡਾਇਰੈਕਟਰ ਸ. ਜਸਪਾਲ ਸਿੰਘ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜਰ ਸਨ।