Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੜ ਤੋਂ ਪੰਜਾਬ ਦਾ ਦੌਰਾ ਕਰਨਗੇ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹਵੀ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਸੰਕੇਤ ਦਿੱਤੇ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਵਾਰ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਕਿਸ ਸਥਾਨ ‘ਤੇ ਹੋਵੇਗੀ, ਰੈਲੀ ਵਾਲੀ ਥਾਂ ਨੂੰ ਲੈ ਕੇ ਅਜੇ ਵੀ ਸ਼ੰਕਾ ਬਣੀ ਹੋਈ ਹੈ।
ਪਰ ਦੱਸਿਆ ਜਾ ਰਿਹਾ ਹੈ ਕਿ 7 ਜਾਂ 8 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਅਮਿਤ ਸ਼ਾਹ ਨਾਲ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਅਤੇ ਹੋਰ ਨੇਤਾਵਾਂ ਨਾਲ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਪ੍ਰਚਾਰ ਕਰਨ ਜਾਣਗੇ। ਇਸ ਦੇ ਨਾਲ ਹੀ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਆਉਣ ਦੇ ਵੀ ਸੰਕੇਤ ਦਿੱਤੇ ਹਨ।