Connect with us

punjab

ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ, ਬਲਜੀਤ ਸਿੰਘ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ

Published

on

DR Raju CEO

ਗੁਰਵਿੰਦਰ ਸਿੰਘ ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ.

ਚੰਡੀਗੜ੍ਹ, ਫਰਵਰੀ : ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।