Connect with us

Punjab

ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਹੋਵੇਗੀ ਛੁੱਟੀ

Published

on

ਪਟਿਆਲਾ: ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਫਰਵਰੀ, 2022  ਦਿਨ ਐਤਵਾਰ ਨੂੰ ਚੋਣ ਕਮਿਸ਼ਨ ਵੱਲੋਂ ਵੋਟਾਂ ਵਾਲੇ ਦਿਨ ਨੂੰ  ਤਨਖ਼ਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਦਿਨ ਐਲਾਨਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।