Connect with us

Punjab

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ

Published

on

ਚੰਡੀਗੜ: ਕੇਂਦਰੀ ਸਿਵਲ ਸੇਵਾਵਾਂ ਸੱਭਿਆਚਾਰਕ ਅਤੇ ਖੇਡ ਬੋਰਡ ਵੱਲੋਂ 10  ਤੋਂ 15 ਮਾਰਚ, 2022 ਤੱਕ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਫੁੱਟਬਾਲ (ਪੁਰਸ਼), ਸ਼ਤਰੰਜ (ਪੁਰਸ਼/ਮਹਿਲਾ) ਅਤੇ ਕਿ੍ਰਕਟ (ਪੁਰਸ਼) ਵਰਗ ਲਈ ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਸਪੋਰਟਸ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਫੱੁਟਬਾਲ (ਪੁਰਸ਼ਾਂ) ਦੀ ਟੀਮ ਦੀ ਚੋਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਫੇਜ਼ 3ਬੀ-1 ਐਸ.ਏ.ਐਸ. ਨਗਰ, ਮੋਹਾਲੀ, ਪੁਰਸ਼ਾਂ ਦੀ ਕਿ੍ਰਕੇਟ ਟੀਮ ਲਈ ਪ੍ਰੈਕਟਿਸ ਗਰਾਊਂਡ ਪੀ.ਸੀ.ਏ ਸਟੇਡੀਅਮ, ਸੈਕਟਰ-63, ਮੋਹਾਲੀ  ਅਤੇ ਸ਼ਤਰੰਜ (ਪੁਰਸ਼ ਅਤੇ ਮਹਿਲਾ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਮਾਰਚ ਨੂੰ ਸਵੇਰੇ 10 ਵਜੇ ਟਰਾਇਲ ਕਰਵਾਏ ਜਾਣਗੇ।

ਉਨਾਂ ਨੇ ਅੱਗੇ ਦੱਸਿਆ ਕਿ ਚਾਹਵਾਨ ਖਿਡਾਰੀ ਜੇਕਰ ਉਹ ਰੈਗੂਲਰ ਸਰਕਾਰੀ ਕਰਮਚਾਰੀ ਹਨ ਤਾਂ ਉਹ ਆਪੋ-ਆਪਣੇ ਵਿਭਾਗਾਂ ਤੋਂ ਐਨ.ਓ.ਸੀ. ਪ੍ਰਾਪਤ ਕਰਕੇ ਇਸ ਟੂਰਨਾਂਮੈਂਟ ਵਿੱਚ ਭਾਗ ਲੈ ਸਕਦੇ ਹਨ। ਖਿਡਾਰੀਆਂ ਨੂੰ ਆਉਣ-ਜਾਣ, ਰਹਿਣ-ਸਹਿਣ ਦਾ ਖਰਚਾ ਖੁਦ ਚੁੱਕਣਾ ਪੈਂਦਾ ਹੈ।

ਇਹ ਦੱਸਣਾ ਜ਼ਰੂਰੀ ਹੈ ਕਿ ਫੁੱਟਬਾਲ (ਪੁਰਸ਼) ਦੇ ਨਾਲ-ਨਾਲ ਸ਼ਤਰੰਜ (ਪੁਰਸ਼/ਮਹਿਲਾ) ਦੇ ਮੈਚ ਨਵੀਂ ਦਿੱਲੀ ਦੇ ਛਤਰਸਾਲ ਸਟੇਡੀਅਮ, ਨਵੀਂ ਦਿੱਲੀ ਵਿਚ ਕਰਵਾਏ ਜਾਣਗੇ ਜਦਕਿ ਕਿ੍ਰਕਟ (ਪੁਰਸ਼) ਦੇ ਮੁਕਾਬਲੇ ਭਾਰਤ ਨਗਰ ਸਪੋਰਟਸ ਕੰਪਲੈਕਸ ਅਤੇ ਵਿਨੈ ਮਾਰਗ ਸਪੋਰਟਸ ਕੰਪਲੈਕਸ, ਚਾਣਕਿਆਪੁਰੀ, ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ