Connect with us

Punjab

ਮੰਤਰੀ ਪਰਗਟ ਸਿੰਘ

Published

on

ਪੰਜਾਬ: ਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਂਚ ਕਰਵਾਈ ਜਾ ਰਹੀ ਹੈ ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ। ਪਰਗਟ ਸਿੰਘ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਜੇ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਤੱਥਾਂ ਨਾਲ ਛੇੜਛਾੜ ਜਾਂ ਤੋੜ ਮਰੋੜ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।