Punjab
ਆਮ ਲੋਕਾਂ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ।

ਨਵੀਂ ਦਿੱਲੀ: ਦਰਅਸਲ ਅੱਜ 1 ਮਾਰਚ ਤੋਂ ਐਲਪੀਜੀ ਗੈਸ ਮਹਿੰਗੀ ਹੋ ਗਈ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਮਾਰਚ ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਰੀਫਿਲਿੰਗ ਦੀ ਕੀਮਤ 105 ਰੁਪਏ ਤੱਕ ਵਧਾ ਦਿੱਤੀ ਹੈ।
ਐਲਪੀਜੀ ਦਿੱਲੀ ਵਿੱਚ 105 ਰੁਪਏ ਅਤੇ ਕੋਲਕਾਤਾ ਵਿੱਚ 108 ਰੁਪਏ ਮਹਿੰਗਾ ਹੋ ਗਿਆ ਹੈ ਇਸ ਤੋਂ ਇਲਾਵਾ 5 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ 27 ਰੁਪਏ ਦਾ ਵਾਧਾ ਹੋਇਆ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।
ਕੀਮਤ ਵਿੱਚ ਵਾਧੇ ਤੋਂ ਬਾਅਦ, ਹੁਣ ਦਿੱਲੀ ਵਿੱਚ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਨਵੀਂ ਕੀਮਤ 2,012 ਰੁਪਏ ਹੋ ਗਈ ਹੈ, ਨਾਲ ਹੀ ਪੰਜ ਕਿਲੋ ਦੇ ਸਿਲੰਡਰ ਵਿੱਚ 27 ਰੁਪਏ ਦਾ ਵਾਧਾ ਹੋਇਆ ਹੈ। ਦਿੱਲੀ ‘ਚ ਇਸ ਦੀ ਕੀਮਤ ਹੁਣ 569 ਰੁਪਏ ਹੋ ਗਈ ਹੈ।