Punjab
ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ ਗੰਨੇ ਦਾ ਸਭ ਤੋਂ ਵੱਧ ਭਾਅ

ਚੰਡੀਗੜ੍ਹ: ਹਰਿਆਣਾ ਸਰਕਾਰ ਸੂਬੇ ਦੇ ਗੰਨਾ ਉਤਪਾਦਕਾਂ ਨੂੰ 362 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਸਮੇਂ ਸਿਰ ਕੀਤੀ ਜਾ ਰਹੀ ਹੈ ਅਤੇ ਪਿਛਲੇ ਪਿੜਾਈ ਸੀਜ਼ਨ ਦੀ ਸਮਾਪਤੀ ਤੋਂ ਬਾਅਦ ਸਾਰੇ ਬਕਾਏ ਕਲੀਅਰ ਕਰ ਦਿੱਤੇ ਗਏ ਹਨ। ਇਹ ਗੱਲ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਛੋਟੇ ਕਿਸਾਨਾਂ, ਪੇਂਡੂ ਵਿਕਾਸ, ਸਮਾਜ ਦੇ ਕਮਜ਼ੋਰ ਅਤੇ ਗਰੀਬ ਵਰਗਾਂ ਦੀ ਆਰਥਿਕ ਸਥਿਤੀ ਨੂੰ ਉੱਚਾ ਚੁੱਕਣ ਲਈ ਸਹਿਕਾਰਤਾ ਲਹਿਰ ਦੀ ਮਹੱਤਤਾ ਦੇ ਮੱਦੇਨਜ਼ਰ ਇਸ ਖੇਤਰ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਹਨ।