Punjab
ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ

ਪੰਜਾਬ ਦੇ 6 ਕਾਂਗਰਸੀ ਸੰਸਦ ਮੈਂਬਰਾਂ ਨੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਦੀ ਅਪੀਲ ਕੀਤੀ। ਉਨ੍ਹਾਂ ਨੇ ਖਾਰਕੀਵ ਵਿੱਚ ਫਸੇ ਵਿਦਿਆਰਥੀਆਂ ‘ਤੇ ਵਿਸ਼ੇਸ਼ ਜ਼ੋਰ ਦੇਣ ਦੀ ਅਪੀਲ ਕੀਤੀ। ਕੇਂਦਰੀ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਰਕਾਰ ਯੂਕਰੇਨ ਵਿੱਚ ਭਾਰਤੀਆਂ ਦੀ ਸੁਰੱਖਿਆ ਅਤੇ ਨਿਕਾਸੀ ਲਈ ਹਰ ਕਦਮ ਚੁੱਕ ਰਹੀ ਹੈ।
ਯੂਕਰੇਨ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਭਾਰਤ ਨੇ ਯੂਕਰੇਨ ਦੇ ਖਾਰਕੀਵ ਵਿਚ ਮੌਜੂਦ ਸਾਰੇ ਭਾਰਤੀਆਂ ਨੂੰ ਤੁਰਤ ਸ਼ਹਿਰ ਛੱਡਣ ਦੀ ਸਲਾਹ ਦਿੱਤੀ ਹੈ।