Punjab
ਕਿਸਾਨ ਕਰਨਗੇ ਪ੍ਰਦਰਸ਼ਨ

ਪਟਿਆਲਾ: ਸੁਰੱਖਿਆ ਦੇ ਨਾਂ ‘ਤੇ ਨਾਅਰੇਬਾਜ਼ੀ ਕਰਕੇ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ‘ਤੇ ਕੀਤੇ ਗਏ ਕਬਜੇ ਖ਼ਿਲਾਫ਼ ਪੰਜਾਬ ਭਰ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਇਸ ਵਿਰੁੱਧ 5 ਮਾਰਚ ਤੋਂ ਪੰਜਾਬ ਭਰ ਵਿੱਚ ਧਰਨੇ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ 5 ਮਾਰਚ ਨੂੰ ਪੰਜਾਬ ਦੇ ਡੀ.ਸੀ. ਦਫਤਰਾਂ ਅੱਗੇ ਧਰਨਾ ਦੇ ਕੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤੇ ਜਾਣਗੇ। ਮੁਲਾਜ਼ਮ ਜੱਥੇਬੰਦੀਆਂ ਵੀ ਇਸ ਦਾ ਡਟਵਾਂ ਵਿਰੋਧ ਕਰਨਗੀਆਂ। ਕੇਂਦਰ ਨੇ ਪਿਛਲੇ ਦਿਨੀਂ ਪੰਜਾਬ ਨੂੰ ਬੀ.ਬੀ.ਐਮ.ਬੀ. ਦੀ ਮੈਂਬਰਸ਼ਿਪ ਤੋਂ ਬਾਹਰ ਕੱਢ ਦਿੱਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਦੀ ਵੰਡ ਲਈ ਬਣਾਏ ਗਏ ਬੋਰਡ ਵਿੱਚ ਇੱਕ ਚੇਅਰਮੈਨ ਅਤੇ ਦੋ ਮੈਂਬਰਾਂ ਦੇ ਅਹੁਦੇ ਬਹੁਤ ਮਹੱਤਵਪੂਰਨ ਹਨ। ਇਨ੍ਹਾਂ ਵਿੱਚੋਂ ਪੰਜਾਬ ਦੇ ਹਿੱਸੇ ਪਾਵਰ ਮੈਂਬਰ ਅਤੇ ਹਰਿਆਣਾ ਦੇ ਹਿੱਸੇ ਸਿੰਚਾਈ ਮੈਂਬਰ ਆਉਂਦੇ ਹਨ ਪਰ ਹੁਣ ਇਹ ਸਭ ਕੁਝ ਖ਼ਤਮ ਹੋ ਜਾਵੇਗਾ।
Continue Reading