Connect with us

Punjab

ਨਵਜੋਤ ਸਿੰਘ ਸਿੱਧੂ ਤੇ ਇੱਕ ਵਾਰੀ ਫਿਰ ਰੱਜ ਕੇ ਵਰ੍ਹੇ ਹਵਲਦਾਰ ਸੰਦੀਪ ਸਿੰਘ ਨਵਜੋਤ ਸਿੰਘ ਸਿੱਧੂ ਦੀ ਹਾਰ ਤੋਂ ਬਾਅਦ ਲੱਡੂ ਵੰਡਦੇ

Published

on

ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਵਿਵਾਦ ਵਿੱਚ ਜੁੜੇ ਰਹੇ ਹਵਲਦਾਰ ਸੰਦੀਪ ਸਿੰਘ ਇੱਕ ਵਾਰੀ ਫੇਰ ਖੁੱਲ੍ਹ ਕੇ ਸਾਹਮਣੇ ਆਏ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਵਲਦਾਰ ਸੰਦੀਪ ਸਿੰਘ ਨੇ ਕਿਹਾ ਕਿ ਬੀਤੇ ਦਿਨ ਜਿਹੜੀ ਵੀਡੀਓ ਵਾਇਰਲ ਹੋ ਰਹੀ ਹੈ ਉਸ ਵਿੱਚੋਂ ਲੱਡੂ ਵੰਡਦੇ ਦਿਖਾਈ ਦੇ ਰਹੇ ਹਨ ਉਨ੍ਹਾਂ ਕਿਹਾ ਕਿ ਇਹ ਲੱਡੂ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਦੀ ਹਾਰ ਦੇ ਕਰਕੇ ਵੰਡੇ ਹਨ।ਪਿਛਲੇ ਦਿਨੀਂ ਹਵਲਦਾਰ ਸੰਦੀਪ ਸਿੰਘ ਦਾ ਡੋਪ ਟੈਸਟ ਕੀਤਾ ਗਿਆ ਸੀ ਇਸ ਦੇ ਬਾਰੇ ਗੱਲਬਾਤ ਕਰਦੇ ਹੋਏ ਹਵਲਦਾਰ ਸੰਦੀਪ ਸਿੰਘ ਨੇ ਕਿਹਾ ਕਿ ਇਹ ਡੋਪ ਟੈੱਸਟ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੈਸ਼ਰ ਪਾ ਕੇ ਕਰਵਾਇਆ ਗਿਆ ਸੀ।

ਨਵਜੋਤ ਸਿੰਘ ਸਿੱਧੂ ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਹਵਲਦਾਰ ਸੰਦੀਪ ਸਿੰਘ ਨੇ ਕਿਹਾ ਕਿ ਡਾਕਟਰਾਂ ਅਤੇ ਨਵਜੋਤ ਸਿੰਘ ਸਿੱਧੂ ਦੀ ਮਿਲੀਭੁਗਤ ਦੇ ਨਾਲ ਹੀ ਇਹ ਡੋਪ ਟੈਸਟ ਵਿੱਚ ਉਹ ਪਾਜ਼ੇਟਿਵ ਆਏ ਸਨ।ਉਨ੍ਹਾਂ ਕਿਹਾ ਕਿ ਸੂਬਾੲੀ ਝੂਠ ਤੇ ਲਾਰਿਆਂ ਦੇ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨੂੰ ਕੁਝ ਨਹੀਂ ਦਿੱਤਾ ਇਸੇ ਕਰਕੇ ਹੀ ਦੋਵਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਗੱਦੀ ਤੋਂ ਲਾਹ ਦਿੱਤਾ ਹੈ। ਹਵਲਦਾਰ ਸੰਦੀਪ ਸਿੰਘ ਨੇ ਕਿਹਾ ਕਿ ਅੱਜ ਵੀ ਉਸ ਨੂੰ ਨਵਜੋਤ ਸਿੰਘ ਸਿੱਧੂ ਦਾ ਕੋਈ ਡਰ ਨਹੀਂ ਅਤੇ ਉਸ ਦਾ ਕੁਝ ਨਹੀਂ ਵਿਗਾੜ ਸਕਦਾ।ਇੱਥੇ ਦੱਸਣਾ ਬਣਦਾ ਹੈ ਕਿ ਜਦ ਨਵਜੋਤ ਸਿੰਘ ਸਿੱਧੂ ਨੇ ਇਕ ਸਟੇਜ ਤੋਂ ਆਪਣੇ ਸਾਥੀ ਦੇ ਮੋਢਿਆਂ ਤੇ ਹੱਥ ਰੱਖ ਕੇ ਕਿਹਾ ਸੀ ਕਿ ਇਹ ਮੁੱਦਾ ਜਦ ਖੰਘੂਰਾ ਮਾਰਦਾ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ ਤਾਂ ਉਸ ਵੇਲੇ ਇਸੇ ਹਵਲਦਾਰ ਸੰਦੀਪ ਸਿੰਘ ਨੇ ਉਸ ਨੂੰ ਲਾਈਵ ਹੋ ਕੇ ਨਵਜੋਤ ਸਿੰਘ ਸਿੱਧੂ ਨੂੰ ਜਵਾਬ ਦਿੱਤਾ ਸੀ ਕਿ ਤੂੰ ਆ ਕੇ ਮੈਨੂੰ ਦਬਕਾ ਮਾਰ ਜੇ ਮੇਰੀ ਪੈਂਟ ਗਿੱਲੀ ਹੋ ਗਈ ਤਾਂ ਮੈਂ ਨੌਕਰੀ ਛੱਡ ਦੇਵਾਂਗਾ।ਉਦੋਂ ਤੋਂ ਹੀ ਨਵਜੋਤ ਸਿੰਘ ਸਿੱਧੂ ਅਤੇ ਹਵਲਦਾਰ ਸੰਦੀਪ ਸਿੰਘ ਦਾ ਵਿਵਾਦ ਚੱਲਦਾ ਰਿਹਾ ਸੀ।