Punjab
ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਮੋਹਾਲੀ: ਪੰਜਾਬ ਵਿਧਾਨ ਚੋਣਾ ਵਿੱਚ 92 ਸੀਟਾਂ ਦੀ ਇਤਿਹਾਸਕ ਜਿੱਤ ਨਾਲ ਆਪ ਸੱਤਾ ਵਿੱਚ ਆ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁਕ ਸਮਾਗਮ ਉਤੇ ਤਕਰੀਬਨ 2 ਕਰੋੜ ਰੁਪਏ ਖਰਚ ਹੋਣਗੇ। ਇਸ ਬਾਰੇ ਵਿੱਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ 2 ਕਰੋੜ ਦੀ ਮਨਜ਼ੂਰੀ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਹੋਈ ਸੀ। ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ 17 ਮੰਤਰੀ ਨਵੀਂ ਕੈਬਨਿਟ ਵਿੱਚ ਹੋਣਗੇ।
ਭਗਵੰਤ ਮਾਨ ਲੋਕਾਂ ਨੂੰ 16 ਮਾਰਚ ਨੂੰ (ਸਹੁੰ ਚੁੱਕ ਸਮਾਗਮ ਲਈ) ਖਟਕੜ ਕਲਾਂ ਪਹੁੰਚਣ ਦੀ ਬੇਨਤੀ ਕੀਤੀ ਹਾਂ। ਮੈਂ ਆਪਣੇ ਭਰਾਵਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਉਸ ਦਿਨ ਪੀਲੀਆਂ ਪੱਗਾਂ ਬੰਨ੍ਹਣ ਅਤੇ ਔਰਤਾਂ ਨੂੰ ਪੀਲੇ ਸ਼ਾਲਾਂ/ਚੋੜੀਆਂ ਬੰਨ੍ਹਣ। ਅਸੀਂ ਉਸ ਦਿਨ ‘ਬਸੰਤੀ ਦੀ ਰੰਗਤ’ ਵਿੱਚ ਖੱਟਰ ਕਲਾਂ ਨੂੰ ਰੰਗ ਦੇਵਾਂਗੇ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ