Connect with us

Punjab

ਭਗਵੰਤ ਮਾਨ ਬਣੇ ਪੰਜਾਬ ਦੇ 16ਵੇਂ ਮੁੱਖ ਮੰਤਰੀ

Published

on

ਖਟਕੜ ਕਲਾਂ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਹਲਫ ਲਿਆ । ਭਗਵੰਤ ਮਾਨ ਬਣੇ ਪੰਜਾਬ ਦੇ 16ਵੇਂ ਮੁੱਖ ਮੰਤਰੀ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ ਹੈ। 

ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ‘ਆਪ’ ਸਮਰਥਕ ਮੌਜੂਦ ਸਨ।

ਇਸ ਮੌਕੇ ਸੀਐਮ ਬਾਅਦ ਮਾਨ ਨੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੂੰ ਹੰਕਾਰ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਉਹਨਾਂ ਦਾ ਵੀ ਸਤਿਕਾਰ ਕਰਨਾ ਚਾਹੀਦਾ ਹੈ ਜਿਹਨਾਂ ਨੇ ਸਾਨੂੰ ਵੋਟ ਨਹੀਂ ਪਾਈ।

ਮੈਂ ਤੁਹਾਡੇ ਸਾਰਿਆਂ ਦਾ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਾ ਹਾਂ। ਭਗਵੰਤ ਮਾਨ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਕਿਸੇ ਨਾਲ ਲੜਨ ਦੀ ਲੋੜ ਨਹੀਂ ਹੈ।