Connect with us

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਤੇ ਨਕੇਲ ਕਸਣ ਲਈ ਇਕ ਵੱਡਾ ਫੈਸਲਾ ਲਿਆ ਹੈ।

Published

on

ਚੰਡੀਗੜ੍ਹ: ਪੰਜਾਬ ਵਿਚ ਨਵੇਂ ਬਣੇ ‘ਆਪ’ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਤੇ ਨਕੇਲ ਕਸਣ ਲਈ ਇਕ ਵੱਡਾ ਫੈਸਲਾ ਲਿਆ ਹੈ । ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਅਤੇ ਇਹ ਨੰਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਜੀ ਨੰਬਰ ਹੋਵੇਗਾ । ਇਸ ਨੰਬਰ ਦੇ ਰਾਹੀਂ ਆਸ-ਪਾਸ ਹੋ ਰਹੀ ਰਿਸ਼ਵਤਖੋਰੀ ਦੀ ਸ਼ਿਕਾਇਤ ਦਰਜ ਕਾਰਵਾਈ ਜਾ ਸਕਦੀ ਹੈ । ਉਹਨਾਂ ਨਾਲ ਹੀ ਦਸਿਆ ਹੈ ਕਿ ਸੂਬੇ ਭਰ ‘ਚ ਹੈਲਪਲਾਈਨ ਨੰਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਤੇ ਲਾਗੂ ਹੋਵੇਗਾ ।