Connect with us

Punjab

ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਵਿਭਾਗਾਂ ਦੀਆਂ ਪੇਸ਼ਕਾਰੀਆਂ ਦੇਣ ਲਈ ਕਿਹਾ

Published

on

ਚੰਡੀਗੜ੍ਹ: ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਾਮ ਸ਼ੰਕਰ ਜਿੰਪਾ ਵੀਰਵਾਰ ਨੂੰ ਆਪਣੇ ਅਹੁਦੇ ਦਾ ਚਾਰਜ ਸੰਭਾਲਣਗੇ।

ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਣ ਲਈ ਕਿਹਾ  ਲੋਕਾਂ ਦੀ ਭਲਾਈ ਅਤੇ ਰਾਜ ਦੀ ਤਰੱਕੀ ਲਈ। ਉਨ੍ਹਾਂ ਅਧਿਕਾਰੀਆਂ ਨੂੰ 24 ਮਾਰਚ ਨੂੰ ਆਪੋ-ਆਪਣੇ ਵਿਭਾਗਾਂ ਸਬੰਧੀ ਵਿਸਥਾਰਪੂਰਵਕ ਪੇਸ਼ਕਾਰੀ ਦੇਣ ਲਈ ਵੀ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਐਫ.ਸੀ.ਆਰ ਵਿਜੇ ਕੁਮਾਰ ਜੰਜੂਆ, ਪ੍ਰਮੁੱਖ ਸਕੱਤਰ ਜਲ ਸਰੋਤ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ, ਐਚ.ਓ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਅਮਿਤ ਤਲਵਾੜ ਅਤੇ ਵਧੀਕ ਸਕੱਤਰ ਮਾਲ ਕਰਨੈਲ ਸਿੰਘ।