Connect with us

Punjab

ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸਰਟੀਫਿਕੇਟ ਸੌਂਪੇ

Published

on

ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ  ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜ਼ਾਰ ਚਾਹਲ ਨੇ ਪ੍ਰਾਪਤ ਕੀਤਾ।

ਸਵੇਰੇ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸੌਂਪਿਆ।

ਇਸ ਤੋਂ ਬਾਅਦ ਸੰਦੀਪ ਕੁਮਾਰ ਪਾਠਕ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨਾਲ ਪੁੱਜੇ, ਜਿਨ੍ਹਾਂ ਨੂੰ ਸੁਰਿੰਦਰ ਪਾਲ ਨੇ ਸਰਟੀਫਿਕੇਟ ਸੌਂਪਿਆ। ਸ਼ਾਮ ਨੂੰ ਰਾਘਵ ਚੱਢਾ, ਹਰਭਜਨ ਸਿੰਘ ਦੇ ਨੁਮਾਇੰਦੇ ਅਤੇ ਅਸ਼ੋਕ ਮਿੱਤਲ ਨੇ ਸਰਟੀਫਿਕੇਟ ਪ੍ਰਾਪਤ ਕੀਤੇ। 

Continue Reading