Punjab
ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ 4 ਅਪ੍ਰੈਲ ਤੋਂ

ਪਟਿਆਲਾ: ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ 4 ਅਪ੍ਰੈਲ ਤੋਂ ਦੋ ਹਫ਼ਤੇ ਦਾ ਡੇਅਰੀ ਸਵੈ ਰੁਜ਼ਗਾਰ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, ਇਕ ਫ਼ੋਟੋ, ਜਾਤੀ ਸਰਟੀਫਿਕੇਟ ਦੀ ਕਾਪੀ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਜਾਂ ਉਮੀਦਵਾਰ ਆਪਣੇ ਦਸਤਾਵੇਜ਼ ਵਿਭਾਗ ਦੇ ਵੱਟਸਐਪ ਨੰਬਰ 98725-22152 ਤੇ ਮਿਤੀ 4 ਅਪ੍ਰੈਲ ਤੋਂ ਪਹਿਲਾਂ ਵੀ ਭੇਜ ਸਕਦੇ ਹਨ।
ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 50 ਸਾਲ ਹੈ। ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5 , ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਵੀ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ।