Punjab
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਯਾਨੀ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਠਕ ਦਿੱਲੀ ‘ਚ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਹੋਈ ਹੈ। ਇਸ ਮੀਟਿੰਗ ਦੌਰਾਨ ਪੰਜਾਬ ਕਾਂਗਰਸ ‘ਚ ਚੱਲ ਰਹੀ ਉਥਲ-ਪੁਥਲ ‘ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਕਾਂਗਰਸ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਬਾਰੇ ਵੀ ਗੱਲਬਾਤ ਹੋਈ ਹੈ।