Punjab
ਡੇਰਾ ਬਾਬਾ ਨਾਨਕ ਚ ਮਾਮੂਲੀ ਤਕਰਾਰ ਦੇ ਚਲਦੇ ਚੱਲੀਆਂ ਗੋਲੀਆਂ ਤੇ ਇੱਟਾਂ ਰੋੜੇ ,ਵਾਲ ਵਾਲ ਬਚੀ ਜਾਨ
ਜਿਲਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਉਦੋਵਾਲੀ ਖੁਰਦ ਵਿੱਚ ਬੀਤੀ ਰਾਤ ਗੱਡੀ ਚ ਉੱਚੀ ਆਵਾਜ਼ ਚ ਗਾਣੇ ਲਾਉਣ ਨੂੰ ਲੈਕੇ ਹੋਈ ਮਾਮੂਲੀ ਤਕਰਾਰ ਦੌਰਾਨ ਭੁਪਿੰਦਰ ਸਿੰਘ ਭਿੰਦਾ ਅਤੇ ਉਸ ਦੇ ਅਣਪਛਾਤੇ ਨੌਜਵਾਨਾਂ ਵੱਲੋਂ ਬਲਦੇਵ ਸਿੰਘ ਅਤੇ ਬਲਬੀਰ ਸਿੰਘ ਦੇ ਘਰ ਤੇ ਅੰਧਾ ਧੁੰਦ ਗੋਲੀਆਂ ਅਤੇ ਇੱਟਾਂ ਰੋੜੇ ਨਾਲ ਹਮਲਾ ਕੀਤਾ ਗਿਆ | ਜਿਸ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੈ ਪਰ ਕੋਠੀ ਅਤੇ ਘਰ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਦੇਵ ਸਿੰਘ ਅਤੇ ਬਲਬੀਰ ਸਿੰਘ ਨੇ ਦੱਸਿਆ ਇਹ ਭੁਪਿੰਦਰ ਸਿੰਘ ਭਿੰਦਾ ਆਪਣੇ ਇਕ ਅਣਪਛਾਤੇ ਨੌਜਵਾਨ ਨਾਲ ਆਪਣੀ ਗੱਡੀ ਵਿਚ ਉੱਚੀ ਉੱਚੀ ਗਾਣੇ ਲਗਾ ਕੇ ਸੁਣ ਰਿਹਾ ਸੀ।ਜਦੋਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਵੱਲੋਂ ਸਾਡੇ ਨਾਲ ਹੱਥੋਪਾਈ ਕੀਤੀ ਅਤੇ ਬਾਅਦ ਵਿਚ ਵੇਖ ਲੈਣ ਦੀ ਧਮਕੀ ਦੇ ਕੇ ਚਲੇ ਗਏ ।ਜਦੋਂ ਅਸੀਂ ਘਰ ਸੁੱਤੇ ਪਏ ਸੀ ਤਾਂ ਇਹ ਕਰੀਬ 12:30 ਵਜੇ ਭੁਪਿੰਦਰ ਸਿੰਘ ਭਿੰਦਾ ਇਕ ਗੱਡੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕਰੀਬ 10 ਨੌਜਵਾਨ ਨੇ ਸਾਡੇ ਘਰਾਂ ਤੇ ਹਮਲਾ ਕਰ ਗੋਲੀਆਂ ਅਤੇ ਇੱਟਾਂ ਰੋੜੇ ਅੰਧਾ ਧੁੰਦ ਬਰਸਾਏ ।
ਜਿਸ ਜੋ ਕੇ ਗੇਟ ਅਤੇ ਏ ਸੀ ਅਤੇ ਕਮਰੇ ਦੀਆਂ ਦੀਵਾਰਾਂ ਤੇ ਲੱਗੀਆਂ ਜਿਸ ਨਾਲ ਸਾਡੇ ਦੋਨਾਂ ਘਰਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ।ਉਨ੍ਹਾਂ ਦੱਸਿਆ ਕਿ ਅਸੀਂ ਆਪਣੀ ਅਤੇ ਆਪਣੇ ਪਰਿਵਾਰ ਦੀਆਂ ਜਾਨਾ ਘਰ ਵਿਚ ਲੁਕ ਕੇ ਬਚਾਈਆਂ ਹਨ ।ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਤੁਰੰਤ 100 ਨੰਬਰ ਤੇ ਫੋਨ ਕੀਤਾ ਤਾਂ ਮੌਕੇ ਤੇ ਪਹੁੰਚੇ ਪੁਲੀਸ ਵੱਲੋਂ ਤੁਰੰਤ ਉਕਤ ਹਮਲਾਵਰਾਂ ਨੂੰ ਚਲਾਏ ਗਏ ਗੋਲੀਆਂ ਦੇ ਖੋਲ ਬਰਾਮਦ ਕਰਕੇ ਉਕਤ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
ਇਸ ਸਬੰਧੀ ਪੁਲੀਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐਸਐਚਓ ਬਲਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਸ਼ਕਾਇਤ ਮਿਲਣ ਤੇ ਬਿਆਨ ਦਰਜ ਕਰ ਹਮਲਾ ਕਰਨ ਵਾਲੇ ਭੁਪਿੰਦਰ ਸਿੰਘ ਅਤੇ ਉਸਦੇ ਨਾਲ 10 ਅਣਪਛਾਤੇ ਲੋਕਾਂ ਖਿਲਾਫ ਵੱਖ ਵੱਖ ਧਾਰਾਵਾਂ 307 ,427 ,452,506 ਅਤੇ ਆਰਮਜ਼ ਐਕਟ ਅਧੀਨ ਕੇਸ ਦਰਜ਼ ਕਰ ਆਰੋਪੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |