Connect with us

Uncategorized

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਉਸ ਦੇ ਪਤੀ ਆਨੰਦ ਆਹੂਜਾ ਦੇ ਦਿੱਲੀ ਸਥਿਤ ਘਰੋਂ ਕਰੋੜਾਂ ਰੁਪਏ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ।

Published

on

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਉਸ ਦੇ ਪਤੀ ਆਨੰਦ ਆਹੂਜਾ ਦੇ ਦਿੱਲੀ ਸਥਿਤ ਘਰੋਂ ਕਰੋੜਾਂ ਰੁਪਏ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਸੋਨਮ ਦੇ ਨਵੀਂ ਦਿੱਲੀ ਸਥਿਤ ਘਰ ਤੋਂ ਚੋਰਾਂ ਨੇ 1.41 ਕਰੋੜ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਦਿੱਲੀ ਦੇ ਅੰਮ੍ਰਿਤਾ ਸ਼ੇਰਗਿੱਲ ਮਾਰਗ ‘ਤੇ ਬਣੇ ਇਸ ਘਰ ‘ਚ ਸੋਨਮ ਦੇ ਸਹੁਰੇ ਹਰੀਸ਼ ਆਹੂਜਾ, ਸੱਸ ਪ੍ਰਿਆ ਆਹੂਜਾ ਅਤੇ ਆਨੰਦ ਦੀ ਦਾਦੀ ਸਰਲਾ ਆਹੂਜਾ ਰਹਿੰਦੇ ਹਨ।

ਦੱਸ ਦੋਈਏ ਕਿ ਅਨਿਲ ਕਪੂਰ ਦੀ ਬੇਟੀ ਸੋਨਮ ਕਪੂਰ ਇਨ੍ਹੀਂ ਦਿਨੀਂ ਗਰਭਵਤੀ ਹੈ ਅਤੇ ਆਪਣੀ ਪ੍ਰੈਗਨੈਂਸੀ ਪੀਰੀਅਡ ਦਾ ਆਨੰਦ ਮਾਣ ਰਹੀ ਹੈ। ਹਾਲਾਂਕਿ ਇਸ ਖੁਸ਼ੀ ਦੇ ਵਿਚਕਾਰ ਚੋਰਾਂ ਨੇ ਸੋਨਮ ਕਪੂਰ ਅਤੇ ਆਨੰਦ ਆਹੂਜਾ ਦੇ ਘਰ ਦਾ ਸਫਾਇਆ ਕਰ ਦਿੱਤਾ ਹੈ। ਖਬਰਾਂ ਮੁਤਾਬਕ ਚੋਰਾਂ ਨੇ ਸੋਨਮ ਕਪੂਰ ਦੇ ਘਰ ‘ਚ ਦਾਖਲ ਹੋ ਕੇ ਕਰੋੜਾਂ ਦੇ ਗਹਿਣਿਆਂ ਸਮੇਤ ਨਕਦੀ ‘ਤੇ ਹੱਥ-ਪੈਰ ਮਾਰਿਆ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸੋਨਮ ਕਪੂਰ ਦੀ ਦਾਦੀ ਸਰਲਾ ਆਹੂਜਾ ਨੇ ਤੁਗਲਕ ਰੋਡ ਥਾਣੇ ‘ਚ ਐੱਫ.ਆਈ.ਆਰ. ਕਰਵਾਈ ਤੇ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਸੋਨਮ ਦੀ ਸੱਸ ਨੇ ਤੁਗਲਕ ਰੋਡ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਅਤੇ ਇਸ ਪੂਰੇ ਮਾਮਲੇ ਦੀ ਉਨ੍ਹਾਂ ਦੇ ਸਟਾਫ਼ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਮਾਮਲਾ ਹਾਈ ਪ੍ਰੋਫਾਈਲ ਹੋਣ ਕਾਰਨ ਦਿੱਲੀ ਪੁਲਿਸ ਨੇ ਵੀ ਚੋਰਾਂ ਨੂੰ ਫੜਨ ਲਈ ਟੀਮ ਬਣਾਈ ਹੈ।