Punjab
ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿਚ ਬੰਦ ਪਏ ਸੀਵਰੇਜ ਦੇ ਕੰਮ ਨੂੰ ਸ਼ੁਰੂ ਕਰਵਾਉਣ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਕਾਂਗਰਸੀ ਹੋਏ ਆਹਮੋ ਸਾਹਮਣੇ
ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿੱਚ ਮਹੌਲ ਉਸ ਸਮੇ ਤਣਾਵ ਪੂਰਨ ਬਣ ਗਿਆ ਜਦੋਂ ਬੀਡੀਓ ਪੁਲਿਸ ਸਮੇਤ ਪਿੰਡ ਵਿਚ ਸੀਵਰੇਜ ਦੇ ਬੰਦ ਪਏ ਕੰਮ ਨੂੰ ਸ਼ੁਰੂ ਕਰਵਾਉਣ ਇਸ ਮੌਕੇ ਤੇ ਕਾਂਗਰਸ ਦੇ ਸਰਪੰਚ ਅਤੇ ਪੰਚਾਇਤ ਨੇ ਉਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ ਅਤੇ ਆਰੋਪ ਲਗਾਏ ਕਿ ਪਹਿਲਾਂ ਬੀਡੀਓ ਨੇ ਇਕ ਪੱਤਰ ਜਾਰੀ ਕਰਕੇ ਕੰਮ ਬੰਦ ਕਰਵਾ ਦਿਤਾ ਤੇ ਹੁਣ ਆਮ ਆਦਮੀ ਦੇ ਕੁੱਝ ਵਰਕਰਾਂ ਨੂੰ ਨਾਲ ਲਿਆ ਕੇ ਪਿੰਡ ਦੀ ਪੰਚਾਇਤ ਨੂੰ ਦਸੇ ਬਿਨਾਂ ਕਮ ਸ਼ੁਰੂ ਕਰਵਾਇਆ ਜਾ ਰਿਹਾ ਜਿਸਤੋ ਬਾਅਦ ਮਹੌਲ ਨੂੰ ਵਿਗੜਾ ਦੇਖ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਨਾਂ ਧਿਰਾਂ ਨੂੰ ਸ਼ਾਂਤ ਕਰਵਾਇਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਕੁਲਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਦੇ ਵਿਚ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਸੀ ਜਿਸ ਤੋਂ ਬਾਅਦ ਬੀ ਡੀ ਓ ਗੁਰਦਾਸਪੁਰ ਅਤੇ ਸੈਕਟਰੀ ਨੇ ਇਕ ਪੱਤਰ ਜਾਰੀ ਕਰਕੇ ਇਸ ਕੰਮ ਨੂੰ ਰੋਕ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਚਾਇਤਾਂ ਵਿਚ ਹੋ ਰਹੇ ਸਾਰੇ ਕੰਮਾਂ ਨੂੰ ਰੋਕ ਦਿੱਤਾ ਹੈ ਜਿਸ ਤੋਂ ਬਾਅਦ ਪਿੰਡ ਦੀ ਪੰਚਾਇਤ ਨੇ ਕੰਮ ਰੋਕ ਦਿੱਤਾ ਅਤੇ ਅੱਜ ਬੀਡੀਓ ਸੈਕਟਰੀ ਵੱਲੋਂ ਪੁਲਸ ਪਾਰਟੀ ਨੂੰ ਨਾਲ ਲਿਆ ਕੇ ਬੰਦ ਪਏ ਸੀਵਰੇਜ ਦੇ ਕੰਮ ਨੂੰ ਫਿਰ ਤੋਂ ਸ਼ੁਰੂ ਕਰਵਾ ਦਿੱਤਾ ਜਿਸ ਬਾਰੇ ਪੰਚਾਇਤ ਨੂੰ ਕੁਝ ਵੀ ਨਹੀਂ ਦੱਸਿਆ ਗਿਆ ਉਨ੍ਹਾਂ ਦੋਸ਼ ਲਗਾਏ ਕਿ ਬੀਡੀਓ ਸੈਕਟਰੀ ਦੇ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ ਜੋ ਆਪਣੀ ਮੌਜ਼ੂਦਗੀ ਵਿਚ ਕੰਮ ਕਰਵਾਉਣਾ ਚਾਹੁੰਦੇ ਹਨ ਇਸ ਲਈ ਪਿੰਡ ਦੀ ਪੰਚਾਇਤ ਨੇ ਇਸ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਪਿੰਡ ਦੀ ਪੰਚਾਇਤ ਹੀ ਪਿੰਡ ਦਾ ਕੰਮ ਕਰਵਾ ਸਕਦੀ ਹੈ ਉਨ੍ਹਾਂ ਦੋਸ਼ ਲਗਾਏ ਕਿ ਆਮ ਆਦਮੀ ਪਾਰਟੀ ਦੇ ਵਰਕਰ ਜਾਣਬੁੱਝ ਕੇ ਪਿੰਡ ਦੇ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ
ਇਸ ਸਬੰਧੀ ਜਦੋਂ ਮੌਕੇ ਤੇ ਪਹੁੰਚੇ ਬੀਡੀਓ ਗੁਰਦਾਸਪੁਰ ਬਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਪੰਚਾਇਤ ਦੇ ਕੰਮ ਬੰਦ ਕੀਤੇ ਗਏ ਸਨ ਜਿਸ ਕਰਕੇ ਹਯਾਤ ਨਗਰ ਦੇ ਚਲ ਰਹੇ ਸੀਵਰੇਜ ਦੇ ਕੰਮ ਨੂੰ ਰੋਕਿਆ ਗਿਆ ਸੀ ਉਹਨਾਂ ਕਿ ਅੱਜ ਇਸ ਅਦੁਰੇ ਪਏ ਕੰਮ ਨੂੰ ਸ਼ੁਰੂ ਕਰਵਾਉਣ ਲਈ ਆਏ ਸੀ ਪਰ ਪਿੰਡ ਦੀ ਪੰਚਾਇਤ ਨੇ ਵਿਰੋਧ ਕੀਤਾ ਹੈ ਉਹਨਾਂ ਕਿਹਾ ਕਿ ਇਸ ਵਿਚ ਕੋਈ ਪਾਰਟੀ ਬਾਜੀ ਦਾ ਮਾਮਲਾ ਨਹੀਂ ਹੈ ਜੇਕਰ ਪੰਚਾਇਤ ਚਾਹੁੰਦੀ ਹੈ ਤਾਂ ਪੰਚਾਇਤ ਨੂੰ ਨਾਲ ਲੈਕੇ ਕਮ ਸ਼ੁਰੂ ਕਰਾਇਆ ਜਾਵੇਗਾ ਅਤੇ ਕਮ ਸ਼ੁਰੂ ਕਰਨ ਦੀ ਚਿੱਠੀ ਉਹ ਦੁਬਾਰਾ ਤੋਂ ਕੱਢ ਰਹੇ ਹਨ
ਮੌਕੇ ਤੇ ਪਹੁੰਚੇ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਪਿੰਡਾਂ ਵਿੱਚ ਨਾਜਾਇਜ਼ ਤੌਰ ਤੇ ਦਖ਼ਲਅੰਦਾਜ਼ੀ ਕਰਕੇ ਪਿੰਡਾਂ ਦੇ ਮਾਹੌਲ ਨੂੰ ਖ਼ਰਾਬ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡ ਵਿੱਚ ਚੱਲ ਰਹੇ ਕੰਮ ਨੂੰ ਇਕ ਪੱਤਰ ਕੱਢ ਕੇ ਰੋਕ ਦਿੱਤਾ ਗਿਆ ਅਤੇ ਹੁਣ ਆਮ ਆਦਮੀ ਪਾਰਟੀ ਦੇ ਵਰਕਰ ਬਿਨਾਂ ਪੰਚਾਇਤ ਤੋਂ ਪਿੰਡ ਵਿੱਚ ਕੰਮ ਕਰਵਾਉਣਾ ਚਾਹੁੰਦੇ ਸਨ ਜਿਸ ਕਰਕੇ ਪਿੰਡ ਵਾਸੀਆਂ ਨੇ ਅਤੇ ਪੰਚਾਇਤ ਨੇ ਵਿਰੋਧ ਕੀਤਾ ਹੈ ਕਿਉਂਕਿ ਪਿੰਡਾਂ ਵਿੱਚ ਬਿਨਾਂ ਪੰਚਾਇਤ ਤੋਂ ਕੋਈ ਕੰਮ ਨਹੀਂ ਹੋ ਸਕਦਾ ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਜਾਣਬੁੱਝ ਕੇ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ ਜੋ ਕਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ