Connect with us

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਕਾਹਲੀ ਨਾ ਕਰੀਏ। ਸਾਨੂੰ ਥੋੜ੍ਹਾ ਸਮਾਂ ਦਿਓ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਕਾਹਲੀ ਨਾ ਕਰੀਏ। ਸਾਨੂੰ ਥੋੜ੍ਹਾ ਸਮਾਂ ਦਿਓ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਪੋਸਟ ਪਾਈ ਹੈ ਤੇ ਲਿਖਿਆ ਹੈ-ਪੰਜਾਬੀਓ ਥੋੜ੍ਹਾ ਸਮਾਂ ਦਿਓ!

ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ।

ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ। ਉਨ੍ਹਾਂ ਨੇ ਪੰਜਾਬੀਆਂ ਨੂੰ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ।

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਲੋਕਾਂ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਹੋਣ ਦੀ ਝਾਕ ਹੈ। ਸਭ ਤੋਂ ਵੱਡਾ ਮੁੱਦਾ 300 ਯੂਨਿਟ ਮੁਫਤ ਬਿਜਲੀ ਦਾ ਹੈ। ਇਸ ਤੋਂ ਇਲਾਵਾ ਬੇਰੁਜ਼ਗਾਰੀ, ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਚਰਚੇ ਦੇ ਵਿਸ਼ੇ ਹਨ।