Connect with us

Punjab

ਸੰਯੁਕਤ ਕਿਸਾਨ ਮੋਰਚੇ ਨੇ ਐੱਮਐੱਸਪੀ ਹਫ਼ਤਾ ਮਨਾਇਆ ਕੇਂਦਰ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ

Published

on

ਸੰਯੁਕਤ ਕਿਸਾਨ ਮੋਰਚੇ ਨੇ ਐੱਮਐੱਸਪੀ ਹਫ਼ਤਾ ਮਨਾਉਂਦੇ ਹੋਏ ਅੱਜ ਕੇਂਦਰ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਕਰ ਡੀਸੀ ਗੁਰਦਾਸਪੁਰ ਰਾਹੀਂ ਦੇਸ਼ ਦੇ ਪ੍ਰਧਾਨਮੰਤਰੀ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਅਤੇ ਮੰਗ ਕੀਤੀ ਕਿ ਭਾਰਤ ਦੇ ਸਾਰੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਡਾ ਸਵਾਮੀਨਾਥਨ ਅਤੇ ਰਮੇਸ਼ ਚੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਦੇਣ ਦੀ ਗਾਰੰਟੀ ਦਿੱਤੀ ਜਾਵੇ ਅਤੇ ਮੰਡੀਆਂ ਵਿੱਚ ਜਿੱਥੇ ਵੀ ਪ੍ਰਾਈਵੇਟ ਵਪਾਰੀ ਜਿਸ ਫਸਲ ਨੂੰ ਵੀ ਖਰੀਦੇਗਾ ਉਸ ਦੀ ਬੋਲੀ ਐਲਾਨ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ ਤੋਂ ਹੀ ਸ਼ੁਰੂ ਕਰਦੀ ਗਰੰਟੀ ਦਿੱਤੀ ਜਾਵੇ ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਮੇਨ ਮੁੱਖ ਮੰਗਾਂ ਨੂੰ ਲੈ ਕੇ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ

ਇਸ ਮੌਕੇ ਤੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਪਹੁੰਚੇ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਐੱਮਐੱਸਪੀ ਹਫ਼ਤਾ ਮਨਾਇਆ ਗਿਆ ਹੈ ਅਤੇ ਆਪਣੀਆਂ ਮੰਗਾਂ ਸਬੰਧੀ ਡੀਸੀ ਗੁਰਦਾਸਪੁਰ ਰਾਹੀਂ ਦੇਸ਼ ਦੇ ਪ੍ਰਧਾਨਮੰਤਰੀ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਸਾਰੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਡਾ ਸਵਾਮੀਨਾਥਨ ਅਤੇ ਰਮੇਸ਼ ਚੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਦੇਣ ਦੀ ਗਾਰੰਟੀ ਦਿੱਤੀ ਜਾਵੇ ਅਤੇ ਮੰਡੀਆਂ ਵਿੱਚ ਜਿੱਥੇ ਵੀ ਪ੍ਰਾਈਵੇਟ ਵਪਾਰੀ ਜਿਸ ਫਸਲ ਨੂੰ ਵੀ ਖਰੀਦੇਗਾ ਉਸ ਦੀ ਬੋਲੀ ਐਲਾਨ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ ਤੋਂ ਹੀ ਸ਼ੁਰੂ ਕਰਦੀ ਗਰੰਟੀ ਦਿੱਤੀ ਜਾਵੇ ਅਤੇ ਬੇਮੌਸਮੀ ਬਾਰਸ਼ਾਂ ਮੌਸਮ ਦੀ ਖ਼ਰਾਬੀ ਅਤੇ ਇਕਦਮ ਗਰਮੀ ਵਧਣ ਨਾਲ ਜਿੱਥੇ ਕਣਕ ਦਾ ਝਾੜ ਘਟ ਗਿਆ ਹੈ ਉਥੇ ਰੂਸ ਯੂਕਰੇਨ ਜੰਗ ਕਰਕੇ ਪ੍ਰਾਈਵੇਟ ਮੰਡੀ ਵਿਚ ਕਣਕ ਦਾ ਭਾਅ ਵਧ ਗਿਆ ਹੈ ਇਸ ਲਈ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨੂੰ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਫੌਰੀ ਐਲਾਨ ਸਰਕਾਰੀ ਖ਼ਰੀਦ ਲਈ ਕਰੇ