Punjab
ਪਟਿਆਲਾ ਜ਼ਿਲ੍ਹੇ ਦੀਆਂ ਮੰਡੀ ‘ਚ ਕਣਕ ਦੀ ਆਮਦ ਦੋ ਲੱਖ ਮੀਟਰਿਕ ਟਨ ਤੋਂ ਹੋਈ ਪਾਰ
ਪਟਿਆਲਾ: ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 109 ਮੰਡੀਆਂ ਵਿੱਚੋਂ 103 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਈ ਹੈ। ਜਿਨ੍ਹਾਂ ਵਿੱਚ ਕੱਲ ਸ਼ਾਮ ਤੱਕ 202085 ਮੀਟਰਿਕ ਟਨ ਕਣਕ ਪੁੱਜੀ ਹੈ ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੁੱਜੀ ਕਣਕ ਵਿਚੋਂ 193243 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਖਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 46376 ਮੀਟਰਿਕ, ਮਾਰਕਫੈਡ ਵੱਲੋਂ 45689 ਮੀਟਰਿਕ ਟਨ, ਪਨਸਪ ਵੱਲੋਂ 55105 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 30652 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 5983 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 9438 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਕਣਕ ਦੀ ਕਿਸਾਨਾਂ ਨੂੰ ਹੁਣ ਤੱਕ 141.22 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 8 ਲੱਖ 87 ਹਜ਼ਾਰ 743 ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਆਪਣੀ ਫ਼ਸਲ ਦਾ ਸਹੀ ਮੁੱਲ ਲੈਣ ਲਈ ਸੁੱਕੀ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ।