Connect with us

Punjab

ਪੰਜਾਬ ਵਿੱਚ ਬਿਜਲੀ ਦੇ ਮੌਜੂਦਾ ਹਾਲਾਤਾਂ ਬਾਰੇ ਸਰਕਾਰ ਵ੍ਹਾਈਟ ਪੇਪਰ ਜਾਰੀ ਕਰੇ – ਪ੍ਰਤਾਪ ਸਿੰਘ ਬਾਜਵਾ

Published

on

ਅੱਜ ਪੰਜਾਬ ਵਿੱਚ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੀ ਸਪਲਾਈ ਦੇ ਐਲਾਨ ਨੂੰ ਲੈਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਤੇ ਸਵਾਲ ਚੁੱਕਦੇ ਕਿਹਾ ਕਿ ਮੁਫ਼ਤ ਬਿਜਲੀ ਤਾ ਬਾਅਦ ਚ ਪੰਜਾਬ ਸਰਕਾਰ ਕੋਲ ਕਿੰਨੀ ਬਿਜਲੀ ਹੈ ਅਤੇ ਕਿੰਨੀ ਦੀ ਲੋਡ਼ ਹੈ ਇਸ ਬਾਰੇ ਸਰਕਾਰ ਨੂੰ ਵੀ ਸਪੱਸ਼ਟ ਅੰਕੜੇ ਨਹੀਂ ਹਨ।ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਪੰਜਾਬ ਸਰਕਾਰ ਪੰਜਾਬ ਵਿੱਚ ਬਿਜਲੀ ਦੀ ਲੋੜ ਅਤੇ ਸਰਪਲੱਸ ਬਿਜਲੀ ਬਾਰੇ ਆਪਣੇ ਵ੍ਹਾਈਟ ਪੇਪਰ ਜਾਰੀ ਕਰੇ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਪੰਜਾਬ ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ ਅਤੇ ਉਹ ਦਿਨਾਂ ਚ ਗਰਮੀ ਦਾ ਪ੍ਰਕੋਪ ਵੀ ਵਧਣ ਨਾਲ ਸ਼ਹਿਰੀ ਖੇਤਰ ਚ ਖਪਤ ਵੀ ਵਧਣੀ ਹੈ ਅਤੇ ਉਸ ਵੇਲੇ ਪੰਜਾਬ ਵਿੱਚ ਬਿਜਲੀ ਦੀ ਮੰਗ ਸਿਖਰ ਉੱਤੇ ਹੋਵੇਗੀ ਜਿਸ ਲਈ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਮਣਾ ਕਰਨਾ ਹੋਵੇਗਾ ਕਿਉਕਿ ਪੰਜਾਬ ਸਰਕਾਰ ਪੰਜਾਬ ਵਿੱਚ ਬਿਜਲੀ ਸਪਲਾਈ ਕਰਨ ਤੋਂ ਅਸਮਰੱਥ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵੇਲੇ ਪੰਜਾਬ ਨੂੰ 9 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਹੈ ਜਦਕਿ ਸਰਕਾਰ ਕੋਲ 4 ਹਜ਼ਾਰ ਮੈਗਾਵਾਟ ਦੇ ਕਰੀਬ ਹੀ ਬਿਜਲੀ ਦੀ ਸਪਲਾਈ ਹੈ ਜਿਸਦੇ ਕਾਰਨ ਸ਼ਹਿਰੀ ਖੇਤਰ ਵਿਚ ਵੀ ਲੋਕਾਂ ਨੂੰ ਵੱਡੇ ਕੱਟਾਂ ਦਾ ਸਾਹਮਣਾ  ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਬਾਰੇ ਪ੍ਰਤਾਪ ਬਾਜਵਾ ਨੇ ਕਿਹਾ ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜੀ ਹੋਈ ਹੈ | ਹਰ ਦਿਨ ਕਤਲ ਦੀਆ ਵਾਰਦਾਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ | ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਫੋਰਸ ਦਾ ਗਠਨ ਕੀਤਾ ਹੈ ਪਰ ਇਸ ਫੋਰਸ ਦੀ ਕੀ ਕਾਰਗੁਜ਼ਾਰੀ ਹੈ ਉਸ ਬਾਰੇ ਅਜੇ ਪੰਜਾਬੀਆਂ ਨੂੰ ਕੁਝ ਵੀ  ਸਪੱਸ਼ਟ ਨਹੀਂ ਹੈ। ਪੰਜਾਬ ਵਿੱਚ ਲੁੱਟਾਂ ਖੋਹਾਂ ਅਤੇ ਕਰਾਈਮ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਇਸ ਤੋਂ ਇਲਾਵਾ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਦੇ ਮੁੱਦੇ ਉੱਤੇ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਵੱਲੋਂ ਵੇਚੀ ਹੋਈ ਗੰਨੇ ਦੀ ਕੀਮਤ ਅਦਾ ਨਹੀਂ ਕਰ ਸਕੀ ਹੈ।