Connect with us

Punjab

ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਵਿਚ ਇਕ ਬੰਦ ਪਏ ਘਰ ਨੂੰ ਲੱਗੀ ਅੱਗ ਸਮਾਨ ਸੜ ਕੇ ਹੋਇਆ ਸੁਆਹ

Published

on

ਗੁਰਦਾਸਪੁਰ: ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਵਿੱਚ ਬੀਤੀ ਦੇਰ ਰਾਤ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਇਕ ਬੰਦ ਪਏ ਘਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਘਰ ਵਿਚ ਪਿਆ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਹ ਅੱਗ ਘਰ ਦੇ ਅੱਗਿਓਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਵਿੱਚ ਸਪਾਰਕ ਹੋਣ ਕਰਕੇ ਲੱਗੀ ਹੈ ਜਿਸ ਤੋਂ ਬਾਅਦ ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਿਕ ਜਤਿਨ ਨੇ ਦੱਸਿਆ ਕਿ ਉਹ ਪਠਾਨਕੋਟ ਵਿੱਚ ਰਹਿੰਦੇ ਹਨ ਅਤੇ ਇਹ ਉਨ੍ਹਾਂ ਦਾ ਪੁਰਾਣਾ ਘਰ ਹੈ ਜਿਸ ਵਿੱਚ ਕਾਫ਼ੀ ਸਾਮਾਨ ਪਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਸਵੇਰੇ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਚ ਰਾਤ ਅਚਾਨਕ ਅੱਗ ਲੱਗ ਗਈ ਜਿਸ ਕਰਕੇ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ ਉਨ੍ਹਾਂ ਦੱਸਿਆ ਕਿ ਘਰ ਦੇ ਅੱਗਿਓਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਵਿੱਚ ਸਪਾਰਕ ਹੋਣ ਕਰਕੇ ਇਹ ਅੱਗ ਲੱਗੀ ਹੈ ਅਤੇ ਇਸ ਘਟਨਾ ਵਿੱਚ ਉਨ੍ਹਾਂ ਦਾ ਦੋ ਤੋਂ ਢਾਈ ਲੱਖ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਰਾਤ ਜਦੋਂ ਘਰ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋਇਆ ਤਾਂ ਮੁਹੱਲੇ ਵਿੱਚ ਹਫੜਾ ਦਫੜੀ ਮੱਚ ਗਈ ਜਿਸ ਤੋਂ ਬਾਅਦ ਸਥਾਨਕ ਮੁਹੱਲਾ ਨਿਵਾਸੀਆਂ ਨੇ ਕਿਸੇ ਤਰ੍ਹਾਂ ਅੱਗ ਤੇ ਕਾਬੂ ਪਾਇਆ ਅਤੇ ਕਰੀਬ ਇੱਕ ਘੰਟੇ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚੀ ਅਤੇ ਉਨ੍ਹਾਂ ਵੱਲੋਂ ਵੀ ਅੱਗ ਨੂੰ ਸਹੀ ਢੰਗ ਦੇ ਨਾਲ ਬੁਝਾਇਆ ਗਿਆ ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ