Connect with us

Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ

Published

on

ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ 21 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਸੱਭਿਆਚਾਰਕ ਮੰਤਰਾਲੇ ਨੇ ਦਿੱਤੀ ਹੈ। ਇਹ ਪ੍ਰੋਗਰਾਮ ਸੱਭਿਆਚਾਰਕ ਮੰਤਰਾਲੇ ਤੇ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਕੇਂਦਰੀ ਮੰਤਰੀ ਕਿਸ਼ਨ ਰੈਡੀ ਨੇ ਦੱਸਿਆ ਕਿ ਸਿੱਖ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ‘ਤੇ ਦੋ ਦਿਨਾਂ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਦੌਰਾਨ ਲਾਈਟ ਐਂਡ ਸਾਊਂਡ ਸ਼ੋਅ ਹੋਵੇਗਾ ਤੇ ਨਾਲ ਹੀ 400 ਦੇ ਕਰੀਬ ਰਾਗੀ ਭਾਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਦੱਸ ਦਈਏ ਕਿ ਪ੍ਰੋਗਰਾਮ ਦੇ ਪਹਿਲੇ ਦਿਨ ਯਾਨੀ 20 ਅਪ੍ਰੈਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਸਮਾਗਮ ਦਾ ਉਦਘਾਟਨ ਕਰਨਗੇ।

ਕੇਂਦਰੀ ਮੰਤਰੀ ਕਿਸ਼ਨ ਰੈਡੀ ਨੇ ਦੱਸਿਆ ਕਿ ਪ੍ਰੋਗਰਾਮ ਦੇ ਦੂਜੇ ਦਿਨ 21 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਸਿੱਖ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਚ ਸ਼ਿਰਕਤ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ‘ਤੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕਰਨਗੇ। ਕੇਂਦਰੀ ਮੰਤਰੀ ਕਿਸ਼ਨ ਰੈਡੀ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦੀ ਦਾਸਤਾਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਸ ਪ੍ਰੋਗਰਾਮ ਦਾ ਆਯੋਜਨ ਕਰ ਰਹੀ ਹੈ।

ਧਿਆਨ ਯੋਗ ਹੈ ਕਿ ਇਸ ਮੌਕੇ 20 ਅਤੇ 21 ਅਪ੍ਰੈਲ ਨੂੰ ਲਾਲ ਕਿਲ੍ਹੇ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਇਸ ਖਾਸ ਮੌਕੇ ‘ਤੇ ਕਈ ਰਾਜਾਂ ਦੇ ਮੁੱਖ ਮੰਤਰੀ ਤੇ ਵਿਦੇਸ਼ਾਂ ਤੋਂ ਵੀ ਕਈ ਹਸਤੀਆਂ ਸ਼ਿਰਕਤ ਕਰਨ ਲਈ ਪਹੁੰਚ ਰਹੀਆਂ ਹਨ। ਜਿਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।