Punjab
ਦੁਪਹਿਰ 12 ਤੋਂ 4 ਵਜੇ ਤੱਕ ਘਰੋਂ ਬਾਹਰ ਨਾ ਨਿਕਲੋ, ਅਲਰਟ ਜਾਰੀ
ਜੇਕਰ ਤੁਸੀਂ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਘਰੋਂ ਬਾਹਰ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਦਰਅਸਲ, ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਜ਼ਰੂਰੀ ਕੰਮ ਦੇ ਬਿਨਾਂ ਘਰ ਤੋਂ ਬਾਹਰ ਨਾ ਨਿਕਲੋਂ।
ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਗਿਆ ਕਿ ਤਾਪਮਾਨ 40 ਡਿਗਰੀ ਤੋਂ ਪਾਰ ਜਾ ਸਕਦਾ ਹੈ। ਦੁਪਹਿਰ ਵੇਲੇ ਹੀਟਸਟ੍ਰੋਕ ਦਾ ਖਤਰਾ ਹੋ ਸਕਦਾ ਹੈ। ਸਾਹ ਲੈਣ ਵਿੱਚ ਮੁਸ਼ਕਲ ਅਤੇ ਬੇਹੋਸ਼ੀ ਹੋ ਸਕਦੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਜੇਕਰ ਘਰ ਤੋਂ ਬਾਹਰ ਜਾਣਾ ਪਵੇ ਤਾਂ ਮੂੰਹ-ਪੈਰ ਢੱਕ ਕੇ ਹੀ ਬਾਹਰ ਨਿਕਲਣਾ ਚਾਹੀਦਾ ਹੈ।
ਦੁਪਹਿਰ ਸਮੇਂ ਬੱਚਿਆਂ ਅਤੇ ਪਾਲਤੂ ਜਾਨਵਰਾਂ ਨੂੰ ਘਰ ਤੋਂ ਬਿਲਕੁਲ ਵੀ ਬਾਹਰ ਨਾ ਕੱਢਿਆ ਜਾਵੇ।
ਦੱਸ ਦੇਈਏ ਕਿ ਮੌਸਮ ਵਿਭਾਗ ਪਹਿਲਾਂ ਹੀ ਚੇਤਾਵਨੀ ਦੇ ਚੁੱਕਾ ਹੈ ਕਿ ਇਸ ਵਾਰ ਰਿਕਾਰਡ ਤੋੜ ਗਰਮੀ ਪੈ ਸਕਦੀ ਹੈ।