Punjab
ਪਿੰਡ ਸ਼ਾਮਦੋ ਕੈਂਪ ਵਿੱਚੋਂ ਇੱਕ ਹੀ ਦਿਨ ਵਿੱਚ 21 ਬੱਚੇ ਹੋਏ ਦਾਖ਼ਲ
ਰਾਜਪੁਰਾ: ਇੰਜੀ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਤੇ ਮਨਵਿੰਦਰ ਕੌਰ ਭੁੱਲਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਇੰਨਰੋਲਮੈਂਟ ਬੂਸਟਰ ਟੀਮ ਦੀ ਅਗਵਾਈ ਵਿੱਚ ਦਾਖ਼ਲਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਅੱਜ ਮਨਜੀਤ ਕੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਪੁਰਾ-2 ‘ਤੇ ਅਧਿਆਪਕ ਹਰਿੰਦਰ ਕੌਰ ਅਤੇ ਪਰਮਜੀਤ ਕੌਰ ਦੁਆਰਾ ਦਾਖ਼ਲਾ ਮੁਹਿੰਮ ਤਹਿਤ ਘਰ-ਘਰ ਜਾ ਕੇ ਦਾਖ਼ਲੇ ਕਰਵਾਏ ਗਏ।
ਵਿਦਿਆਰਥੀਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਵਲੋਂ ਸਮੂਹ ਮਿਹਨਤੀ ਸਟਾਫ ਦੀ ਸ਼ਲਾਘਾ ਕਰਦੇ ਹੋਏ ਆਪਣੇ ਪਿੰਡ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਬੀ.ਪੀ.ਈ.ਓ ਮੈਡਮ ਨੇ ਅਧਿਆਪਕਾਂ ਦੀ ਮੌਜੂਦਗੀ ਵਿੱਚ ਸ਼ਾਮਦੋ ਕੈਂਪ ਵਾਸੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਅੰਗਰੇਜ਼ੀ ਅਤੇ ਪੰਜਾਬੀ ਮਾਧਿਅਮ, ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ, ਖੇਡਾਂ ਦੀ ਸਹੂਲਤ, ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਖੇਡ ਵਿੱਦਿਆ ਰਾਹੀ ਸਿੱਖਿਆ,ਈ-ਕੰਟੈਂਟ ਰਾਹੀ ਸਿੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਬੀ.ਪੀ.ਈ.ਓ ਮੈਡਮ, ਅਧਿਆਪਕਾਂ ਹਰਿੰਦਰ ਕੌਰ ‘ਤੇ ਪਰਮਜੀਤ ਕੌਰ, ਮੇਜਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨਟਰ ਸਿੱਖਿਆ ਵਿਭਾਗ ਦੀ ਮੌਜੂਦਗੀ ਵਿੱਚ ਘਰ-ਘਰ ਜਾ ਕੇ ਇੱਕ ਦਿਨ ਵਿੱਚ ਹੀ 21 ਵਿਦਿਅਰਥੀਆਂ ਨੂੰ ਦਾਖ਼ਲ ਕਰਵਾਇਆ ਗਿਆ। ਮਾਪਿਆਂ ਨੇ ਅਧਿਆਪਕਾਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ‘ਤੇ ਕੈਂਪ ਦੇ ਜਲਦੀ ਹੀ ਜਿਆਦਾ ਤੋਂ ਜਿਆਦਾ ਬੱਚੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਸ਼ਾਮਦੋ ਵਿੱਚ ਦਾਖ਼ਲ ਕਰਵਾਉਣ ਲਈ ਹਾਮੀ ਭਰੀ।