Connect with us

Punjab

ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ‘ਤੇ ਹੁਣ ਇਸ ਦਿਨ ਹੋਵੇਗੀ ਸੁਣਵਾਈ

Published

on

ਚੰਡੀਗੜ੍ਹ: ਬਰਗਾੜੀ ‘ਚ ਬੇਅਦਬੀ ਕਾਂਡ ਨੂੰ ਲੈ ਕੇ ਦਰਜ ਕੀਤੀ ਗਈ ਐੱਫ.ਆਈ.ਆਰ. ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ‘ਚ ਪੰਜਾਬ ਪੁਲਿਸ ਨੂੰ ਅਜੇ ਤੱਕ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਹੇ ਰਾਮ ਰਹੀਮ ਦਾ ਪ੍ਰੋਡਕਸ਼ਨ ਰਿਮਾਂਡ ਨਹੀਂ ਮਿਲਿਆ, ਜਿਸ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੱਲ ਰਹੇ ਇਸ ਮਾਮਲੇ ‘ਚ ਸੋਮਵਾਰ ਨੂੰ ਐਡਵੋਕੇਟ ਜਨਰਲ ਅਤੇ ਰਾਮ ਰਹੀਮ ਦੇ ਵਕੀਲਾਂ ਵਿਚਾਲੇ ਬਹਿਸ ਹੋਈ ਸੀ। ਐਡਵੋਕੇਟ ਜਨਰਲ ਨੇ ਰਾਮ ਰਹੀਮ ਦੀ ਹਿਰਾਸਤ ਦੀ ਮੰਗ ਕੀਤੀ ਜਦੋਂ ਕਿ ਰਾਮ ਰਹੀਮ ਦੇ ਵਕੀਲਾਂ ਨੇ ਕਿਹਾ ਕਿ ਜਦੋਂ ਹੇਠਲੀ ਅਦਾਲਤ ਨੇ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ ਤਾਂ ਹਿਰਾਸਤ ਦਾ ਕੋਈ ਫਾਇਦਾ ਨਹੀਂ ਰਹਿ ਜਾਂਦਾ।

ਵਕੀਲਾਂ ਨੇ ਕਿਹਾ ਕਿ ਐੱਸ.ਆਈ.ਟੀ. ਨੇ ਰਾਮ ਰਹੀਮ ਨੂੰ ਹਿਰਾਸਤ ‘ਚ ਲੈਣ ਦੀ ਗੱਲ ਵੀ ਕਹੀ ਹੈ। ਇਸ ‘ਤੇ ਐਡਵੋਕੇਟ ਜਨਰਲ ਨੇ ਕਿਹਾ ਕਿ ਅਸੀਂ ਬੇਅਦਬੀ ਮਾਮਲੇ ‘ਚ ਸਿੱਟੇ ‘ਤੇ ਪਹੁੰਚਣਾ ਚਾਹੁੰਦੇ ਹਾਂ ਅਤੇ ਰਾਮ ਰਹੀਮ ਜਾਂਚ ‘ਚ ਸਹਿਯੋਗ ਨਹੀਂ ਕਰ ਰਿਹਾ ਹੈ। ਇਸ ‘ਤੇ ਰਾਮ ਰਹੀਮ ਦੇ ਵਕੀਲਾਂ ਨੇ ਕਿਹਾ ਕਿ ਅਦਾਲਤ ਨੇ ਜੋ ਹੁਕਮ ਪਹਿਲਾਂ ਦਿੱਤੇ ਹਨ, ਉਹੀ ਹੁਕਮ ਦੂਜੀਆਂ ਅਦਾਲਤਾਂ ‘ਚ ਵੀ ਲਾਗੂ ਹੋਣੇ ਚਾਹੀਦੇ ਹਨ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅੰਤਿਮ ਬਹਿਸ ਲਈ 2 ਮਈ ਦਾ ਦਿਨ ਤੈਅ ਕੀਤਾ ਹੈ।