Connect with us

Punjab

ਗੁਪਤ ਸੂਚਨਾ ਦੇ ਆਧਾਰ ਤੇ ਥਾਣਾ ਤਿੱਬੜ ਪੁਲਸ ਨੇ ਦੋ ਕਿੱਲੋ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Published

on

ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਦੇ ਲਈ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਜਿਸ ਤਹਿਤ ਅੱਜ ਥਾਣਾ ਤਿੱਬੜ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਇਕ ਟਰੱਕ ਦੀ ਤਲਾਸ਼ੀ ਦੌਰਾਨ 2 ਵਿਅਕਤੀਆਂ ਨੂੰ 2 ਕਿਲੋ ਅਫ਼ੀਮ ਸਹਿਤ ਗਿਰਫ਼ਤਾਰ ਕਰ ਮਾਮਲਾ ਦਰਜ ਕੀਤਾ ਹੈ ਅਤੇ ਅਗਲੀ ਪੁੱਛਗਿੱਛ ਜਾਰੀ ਹੈ 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਿੱਬੜ ਦੇ ਐਸਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਬਾਹਰਲੇ ਸੁਭਿਆ ਤੋਂ ਨਸ਼ਾ ਲਿਆ ਕੇ ਪੰਜਾਬ ਵਿੱਚ ਵੇਚਦੇ ਹਨ ਜਿਸ ਤਹਿਤ ਪਿੰਡ ਤਿੱਬੜ ਨੇੜੇ ਨਾਕਾਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਇਸ ਦੌਰਾਨ ਇਕ ਟਰੱਕ ਨੂੰ ਰੋਕਿਆ ਗਿਆ ਜਦੋਂ ਉਸਦੀ ਤਲਾਸ਼ੀ ਕੀਤੀ ਗਈ ਤਾਂ ਉਸਦੇ ਵਿਚੋਂ ਦੋ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ ਅਤੇ ਟਰੱਕ ਚਾਲਕ ਅਤੇ ਉਸਦੇ ਸਾਥੀ ਨੂੰ ਮੌਕੇ ਤੇ ਹੀ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦਾ ਰਿਮਾਂਡ ਹਾਸਲ ਕਰਕੇ ਇਨ੍ਹਾਂ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ