Punjab
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਮਸ਼ਹੂਰ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਸੁਲਤਾਨਪੁਰ ਲੋਧੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਜਲੰਧਰ ਰੇਲਵੇ ਸਟੇਸ਼ਨ, ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਅਤੇ ਪੰਜਾਬ ਦੇ ਹੋਰ ਮਸ਼ਹੂਰ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਇੱਕ ਪੱਤਰ ਵਿੱਚ ਮਿਲੀ ਹੈ। ਸੁਲਤਾਨਪਾਰ ਲੋਧੀ ਰੇਲਵੇ ਸਟੇਸ਼ਨ ਦੇ ਮਾਸਟਰ ਨੂੰ ਧਮਕੀ ਭਰੀ ਚਿੱਠੀ ਮਿਲੀ ਹੈ ਜਿਸ ‘ਚ ਜੈਸ਼-ਏ-ਮੁਹੰਮਦ ਦਾ ਜ਼ਿਕਰ ਹੈ। ਪੱਤਰ ਵਿੱਚ ਸੁਲਤਾਨਪੁਰ ਲੋਧੀ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪਟਿਆਲਾ ਦੇ ਕਾਲੀ ਮਾਤਾ ਦੇ ਮੰਦਰ ਅਤੇ ਜਲੰਧਰ ਦੇ ਇਕ ਮਸ਼ਹੂਰ ਧਾਰਮਿਕ ਸਥਾਨ ‘ਤੇ ਵੀ ਬੰਬ ਨਾਲ ਹਮਲਾ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸੇ ਚਿੱਠੀ ਵਿੱਚ ਜੈਸ਼-ਏ-ਮੁਹੰਮਦ ਨੇ ਭਗਵੰਤ ਦੇ ਨਾਲ-ਨਾਲ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਉਡਾਉਣ ਦੀ ਵੀ ਧਮਕੀ ਦਿੱਤੀ ਹੈ। ਧਮਕੀ ਪੱਤਰ ਵਿੱਚ 21 ਮਈ ਦਾ ਜ਼ਿਕਰ ਹੈ। ‘ਚ 21 ਮਈ ਲਿਖੀ ਮਿਲੀ ਹੈ।। ਧਮਕੀ ਪੱਤਰ ਮਿਲਣ ਤੋਂ ਬਾਅਦ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।