Punjab
ਪਟਿਆਲਾ: ਕਾਲੀ ਮਾਤਾ ਮੰਦਰ ਵਿਖੇ ਪੁਲਿਸ ਵਲੋਂ ਕੀਤੇ ਗਏ ਹਵਾਈ ਫਾਇਰ
ਪਟਿਆਲਾ : ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਅੱਜ ਖਾਲਿਸਤਾਨੀ ਵਿਰੋਧੀ ਮਾਰਚ ਦਾ ਐਲਾਨ ਕੀਤਾ ਗਿਆ। ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਨੂੰ ਲੈ ਕੇ ਸ਼ਹਿਰ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਇਸ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਮਾਲ ਰੋਡ ਵਿਖੇ ਇਕ ਵਾਰ ਫ਼ਿਰ ਸਿੱਖ ਜਥੇਬੰਦੀਆਂ ਦੇ ਸੈਂਕੜੇ ਕਾਰਕੁੰਨਾਂ ਵਲੋਂ ਜ਼ਬਰਦਸਤ ਹਮਲਾ ਕਰ ਦਿੱਤਾ ਗਿਆ ਹੈ। ਹਮਲਾ ਇੰਨਾ ਜ਼ਬਰਦਸਤ ਸੀ ਕਿ ਪੁਲਿਸ ਨੂੰ ਤਕਰੀਬਨ ਪੰਜ ਰਾਊਂਡ ਫਾਇਰ ਵੀ ਕਰਨੇ ਪਏ ਹਨ। ਮੌਕੇ ‘ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵੀ ਇੱਥੇ ਪਹੁੰਚ ਚੁੱਕੀ ਹੈ।