Punjab
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਹੁੰਚੇ ਗੁਰਦਾਸਪੁਰ ਕਿਹਾ ਥਰਮਲ ਪਲਾਂਟ ਬੰਦ ਹੋਣ ਕਰਕੇ ਆ ਰਹੀ ਬਿਜਲੀ ਦੀ ਸਮੱਸਿਆ
ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਅੱਜ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਗੁਰਦਾਸਪੁਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਯੋਜਨਾਵਾਂ ਨੂੰ ਸਹੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਆਦੇਸ਼ ਦਿੱਤੇ ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਗਏ ਥਰਮਲ ਪਲਾਂਟ ਕਾਰਨ ਲੋਕਾਂ ਨੂੰ ਹੁਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹਨਾਂ ਕਿਹਾ ਕਿ ਹੁਣ ਕੇਂਦਰ ਤੇ ਆਰੋਪ ਲਗਾਏ ਜਾ ਰਹੇ ਹਨ ਕਿ ਕੋਲਾ ਨਹੀਂ ਦਿੱਤਾ ਜਾ ਰਿਹਾ ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਉਹ ਮੀਟਿੰਗ ਵਿੱਚ ਪੂਰੀ ਜਾਣਕਾਰੀ ਲੈਕੇ ਹੀ ਮੀਟਿੰਗ ਵਿਚ ਆਉਣ
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅੱਜ ਗੁਰਦਾਸਪੁਰ ਪਹੁੰਚੇ ਜਿਥੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਲੈਣ ਦੇ ਲਈ ਅਧਿਕਾਰੀਆਂ ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਇਸ ਮੌਕੇ ਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਪੂਰੀ ਜਾਣਕਾਰੀ ਲੈ ਕੇ ਹੀ ਉਹ ਮੀਟਿੰਗ ਵਿਚ ਆਉਣ ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਥਰਮਲ ਪਲਾਂਟ ਬੰਦ ਕਰਨ ਕਰਕੇ ਹੀ ਹੁਣ ਲੋਕਾਂ ਨੂੰ ਬਿਜਲੀ ਦੀ ਸਮਸਿਆ ਨਾਲ ਝੁਜਣਾ ਪੈ ਰਿਹਾ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਸਿਵਿਲ ਡਰੈਸ ਕੋਡ ਤੇ ਬੋਲਦੇ ਹੋਏ ਕਿਹਾ ਕਿ ਕਿਸੇ ਘਟ ਗਿਣਤੀ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਇਸ ਸਾਰਿਆ ਦਾ ਸਾਂਝਾ ਦੇਸ਼ ਹੈ