Connect with us

Punjab

ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ, ਕਿਹਾ ਕਿ ਜੇ ਮੰਗਾਂ ਪੂਰੀਆਂ ਨਹੀਂ ਹੋਈਆਂ ਤੇ ਕਰਾਂਗੇ ਵੱਡੇ ਤੌਰ ਤੇ ਰੋਸ ਪ੍ਰਦਰਸ਼ਨ

Published

on

ਸਫ਼ਾਈ ਕਰਮਚਾਰੀਆਂ ਵੱਲੋਂ ਗੁਰਦਾਸਪੁਰ ਦੇ ਸ਼ਹੀਦੀ ਪਾਰਕ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਮੀਟਿੰਗ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੱਚੇ ਮੁਲਾਜ਼ਮਾਂ ਨੇ ਕਿਹਾ ਕੀ ਕੱਚੇ ਮੁਲਾਜ਼ਮਾਂ ਦਾ ਪਿਛਲੇ 15 – 20 ਸਾਲਾਂ ਤੋਂ ਫੰਡ ਕੱਟਿਆ ਜਾ ਰਿਹਾ ਹੈ ਪਰ ਉਹਨਾਂ ਨੂੰ ਨਾ ਤਾਂ ਇਸ ਫੰਡ ਦਾ ਨੰਬਰ ਦੱਸਿਆ ਜਾਂਦਾ ਹੈ ਨਾ ਹੀ ਇਹ ਫੰਡ ਦਿੱਤਾ ਜਾ ਰਿਹਾ ਹੈ ਕੱਚੇ ਮੁਲਾਜ਼ਮਾਂ ਵੱਲੋਂ ਇਲਜ਼ਾਮ ਲਗਾਏ ਗਏ ਹਨ ਕਿ ਜੇ  ਕਿਸੇ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੁੰਦੀ ਹੈ ਤਾਂ ਉਸਦੀ ਘਰਵਾਲੀ ਨੂੰ ਪੈਨਸ਼ਨ ਲੱਗਦੀ ਹੈ ਪਰ ਉਹ ਪੈਨਸ਼ਨ ਤੱਕ ਨਹੀਂ ਲਗਾਈ ਜਾ ਰਹੀ ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਕੱਲ੍ਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਜਾਵੇਗਾ ਅਤੇ ਜੇ ਜਲਦੀ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤੇ ਅਸੀਂ ਆਉਣ ਵਾਲੇ ਸਮੇਂ ਵਿੱਚ ਵੱਡੇ ਰੋਸ ਪ੍ਰਦਰਸ਼ਨ ਕਰਾਂਗੇ ਅਤੇ ਧਰਨਾ ਵੀ ਲਗਾਵਾਗੇ ।