Punjab
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਕੀਤੀ
ਹਰੀਸ਼ ਚੌਧਰੀ ਨੇ ਹਾਈਕਮਾਂਡ ਨੂੰ ਪੱਤਰ ਲਿਖ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ‘ਤੇ ਚੁੱਪੀ ਤੋੜਦਿਆਂ ਪ੍ਰਤੀਕਿਰਿਆ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕੀਤਾ ਕਿ ‘ਮੈਂ ਅਕਸਰ ਆਪਣੇ ਖਿਲਾਫ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ। , ਜਵਾਬ ਦੇਣ ਦਾ ਹੱਕ, ਮੈਂ ਸਮੇਂ ਨੂੰ ਦਿੱਤਾ ਹੈ। ਦੱਸ ਦੇਈਏ ਕਿ ਪਾਰਟੀ ਪ੍ਰਧਾਨ ਰਾਜਾ ਵੜਿੰਗ ਦੀ ਸਿਫਾਰਿਸ਼ ‘ਤੇ ਹਰੀਸ਼ ਚੌਧਰੀ ਨੇ ਹਾਈਕਮਾਂਡ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ‘ਚ ਸਿੱਧੂ ‘ਤੇ ਅਨੁਸ਼ਾਸਨ ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਸੀ। ਇਸ ਮਾਮਲੇ ‘ਤੇ ਕਾਰਵਾਈ ਕਰਦੇ ਹੋਏ ਸੋਨੀਆ ਗਾਂਧੀ ਕੇ. ਵੇਣੂਗੋਪਾਲ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ।